ਫਰਾਂਸ ਦੀ ਪ੍ਰਧਾਨ ਮੰਤਰੀ ਐਲੀਜ਼ਾਬੇਥ ਬੋਰਨ ਨੇ ਦਿੱਤਾ ਅਸਤੀਫਾ

Rajneet Kaur
2 Min Read

ਨਿਊਜ਼ ਡੈਸਕ: ਫਰਾਂਸ ਦੀ ਪ੍ਰਧਾਨ ਮੰਤਰੀ ਐਲੀਜ਼ਾਬੇਥ ਬੋਰਨ ਨੇ ਇਮੀਗ੍ਰੇਸ਼ਨ ਦੇ ਮੁੱਦੇ ‘ਤੇ ਸਿਆਸੀ ਤਣਾਅ ਕਾਰਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲੇ ਦੋ ਸਾਲ ਤੋਂ ਵੀ ਘੱਟ ਸਮਾਂ ਹੋਇਆ ਸੀ। ਰਾਸ਼ਟਰਪਤੀ ਮੈਕਰੋਨ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਹੈ।  ਐਲੀਜ਼ਾਬੇਥ ਬੋਰਨ ਦਾ ਅਸਤੀਫਾ ਉਦੋਂ ਆਇਆ ਹੈ ਜਦੋਂ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਇਸ ਸਾਲ ਦੇ ਅੰਤ ਵਿੱਚ ਯੂਰਪੀਅਨ ਚੋਣਾਂ ਤੋਂ ਪਹਿਲਾਂ ਆਪਣੀ ਟੀਮ ਵਿੱਚ ਫੇਰਬਦਲ ਕਰਨ ਬਾਰੇ ਵਿਚਾਰ ਕਰ ਰਹੇ ਹਨ।

ਦਸ ਦਈਏ ਕਿ  ਐਡੀਥ ਕ੍ਰੇਸਨ ਤੋਂ ਬਾਅਦ ਐਲਿਜ਼ਾਬੈਥ ਬੋਰਨ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਣ ਵਾਲੀ ਦੂਜੀ ਔਰਤ ਹੈ। ਪਰ ਅਗਲੀ ਸਰਕਾਰ ਬਣਨ ਤੱਕ ਉਹ ਅਹੁਦੇ ‘ਤੇ ਬਣੇ ਰਹਿਣਗੇ। ਇਮੈਨੁਅਲ ਮੈਕਰੋਨ ਦੀ ਸਰਕਾਰ ਦੌਰਾਨ ਇਮੀਗ੍ਰੇਸ਼ਨ ਕਾਨੂੰਨਾਂ, ਸ਼ਹਿਰਾਂ ਵਿੱਚ ਦੰਗੇ ਅਤੇ ਪੈਨਸ਼ਨ ਸੁਧਾਰਾਂ ਨੂੰ ਲੈ ਕੇ ਕਈ ਵਿਰੋਧ ਪ੍ਰਦਰਸ਼ਨ ਹੋਏ। ਇਸ ਲਈ, 2023 ਤੋਂ ਬਾਅਦ ਆਪਣੇ ਦੂਜੇ ਕਾਰਜਕਾਲ ਵਿੱਚ, ਇਮੈਨੁਅਲ ਮੈਕਰੋਨ ਆਪਣੀ ਟੀਮ ਵਿੱਚ ਫੇਰਬਦਲ ਕਰਨਾ ਚਾਹੁੰਦੇ ਹਨ।ਯੂਰਪੀ ਸੰਸਦੀ ਚੋਣਾਂ ਹੁਣ ਤੋਂ 5 ਮਹੀਨੇ ਬਾਅਦ ਹੋਣੀਆਂ ਹਨ। ਜਦੋਂ ਕਿ ਇਮੈਨੁਅਲ ਮੈਕਰੋਨ ਦੇ ਰਾਸ਼ਟਰਪਤੀ ਕਾਰਜਕਾਲ ਵਿੱਚ 3 ਸਾਲ ਬਾਕੀ ਹਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment