ਦੇਸ਼ ‘ਚ ਮੱਠੀ ਪਈ ਕੋਰੋਨਾ ਦੀ ਰਫਤਾਰ, 24 ਘੰਟਿਆਂ ‘ਚ 50 ਹਜ਼ਾਰ ਤੋਂ ਘੱਟ ਨਵੇਂ ਮਾਮਲੇ

TeamGlobalPunjab
2 Min Read

ਨਵੀਂ ਦਿੱਲੀ: ਭਾਰਤ ‘ਚ ਕੋਰੋਨਾ ਵਾਇਰਸ ਸੰਕਰਮਣ ਦੇ ਫੈਲਣ ਦੀ ਰਫਤਾਰ ਹੁਣ ਘਟਦੀ ਨਜ਼ਰ ਆ ਰਹੀ ਹੈ। ਦੇਸ਼ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਲਗਾਤਾਰ 50 ਹਜ਼ਾਰ ਤੋਂ ਘੱਟ ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਜੋ ਰਾਹਤ ਦੀ ਗੱਲ ਹੈ। ਸਿਹਤ ਮੰਤਰਾਲੇ ਦੇ ਮੁਤਾਬਕ , ਪਿਛਲੇ 24 ਘੰਟੇ ਵਿੱਚ ਕੋਰੋਨਾ ਵਾਇਰਸ ਦੇ ਲਗਭਗ 44 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਮੰਗਲਵਾਰ ਦੇ ਮੁਕਾਬਲੇ ਲਗਭਗ ਪੰਜ-ਛੇ ਹਜ਼ਾਰ ਜ਼ਿਆਦਾ ਹੈ।

ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 43,893 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੋਵਿਡ-19 ਮਾਮਲਿਆਂ ਦੀ ਕੁੱਲ ਗਿਣਤੀ ਵਧਕੇ 79,90,322 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 508 ਲੋਕਾਂ ਨੇ ਜਾਨ ਜਾ ਚੁੱਕੀ ਹੈ, ਜਿਸ ਨਾਲ ਮਰਨ ਵਾਲਿਆਂ ਦਾ ਅੰਕੜਾ 1,20,010 ਪਹੁੰਚ ਗਿਆ ਹੈ।

ਚੰਗੀ ਗੱਲ ਇਹ ਹੈ ਕਿ ਐਕਟਿਵ ਕੇਸਾਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ ਵਿੱਚ 15,054 ਗਿਰਾਵਟ ਹੋਈ ਹੈ, ਜਿਸ ਨਾਲ ਹੁਣੇ ਦੇਸ਼ ਵਿੱਚ ਕੁੱਲ 6,10,803 ਐਕਟਿਵ ਕੇਸ ਬਚੇ ਹਨ। ਇਸੇ ਤਰ੍ਹਾਂ ਪਿਛਲੇ 24 ਘੰਟਿਆਂ ‘ਚ 58,439 ਲੋਕ ਠੀਕ ਹੋਏ ਹਨ। ਹੁਣ ਦੇਸ਼ ਵਿੱਚ ਕੁੱਲ 72,59,509 ਲੋਕਾਂ ਨੇ ਕੋਰੋਨਾ ਨੂੰ ਹਰਾ ਦਿੱਤਾ ਹੈ।

- Advertisement -
Share this Article
Leave a comment