ਅਮਰੀਕਾ ਦੇ ਫੈਸਲੇ ਤੋਂ ਬੌਖਲਾਏ ਚੀਨ ਨੇ ਹੁਣ ਚੇਂਗਟੂ ਸਥਿਤ ਅਮਰੀਕੀ ਦੂਤਾਵਾਸ ਬੰਦ ਕਰਨ ਦਾ ਦਿੱਤਾ ਆਦੇਸ਼

TeamGlobalPunjab
1 Min Read

ਬੀਜਿੰਗ : ਕੋਰੋਨਾ ਮਹਾਮਾਰੀ ਨੂੰ ਲੈ ਕੇ ਚੀਨ ਅਤੇ ਅਮਰੀਕਾ ‘ਚ ਸਥਿਤੀ ਹੋਰ ਤਣਾਅਪੂਰਨ ਬਣਦੀ ਜਾ ਰਹੀ ਹੈ। ਇਸੇ ਕੜੀ ਦੇ ਤਹਿਤ ਹਿਊਸਟਨ ‘ਚ ਚੀਨੀ ਦੂਤਾਵਾਸ ਨੂੰ ਬੰਦ ਕਰਨ ਦੇ ਅਮਰੀਕਾ ਦੇ ਫੈਸਲੇ ਤੋਂ ਬੌਖਲਾਏ ਚੀਨ ਨੇ ਸ਼ੁੱਕਰਵਾਰ ਨੂੰ ਵਾਸ਼ਿੰਗਟਨ ਨੂੰ ਚੇਂਗਟੂ ਸਥਿਤ ਅਮਰੀਕੀ ਦੂਤਾਵਾਸ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ।

ਚੀਨ ਦੇ ਵਿਦੇਸ਼ ਮੰਤਰਾਲੇ ਦੇ ਇਕ ਬੁਲਾਰੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਚੀਨ ਨੇ ਚੇਂਗਟੂ ਸਥਿਤ ਅਮਰੀਕੀ ਦੂਤਾਵਾਸ ਦਾ ਲਾਇਸੈਂਸ ਵਾਪਸ ਲੈ ਲਿਆ ਹੈ। ਉਸ ਨੇ ਕਿਹਾ ਕਿ ਇਹ ਫੈਸਲਾ ਹਿਊਸਟਨ ਦੂਤਾਵਾਸ ਨੂੰ ਬੰਦ ਕਰਨ ਦੇ ਅਮਰੀਕਾ ਦੇ ਇੱਕ ਪੱਖੀ ਫੈਸਲੇ ਦੇ ਜਵਾਬ ‘ਚ ਲਿਆ ਗਿਆ ਹੈ। ਨਾਲ ਹੀ ਕਿਹਾ ਕਿ ਇਹ ਕਦਮ ਅਮਰੀਕਾ ਦੀ ਪ੍ਰਤੀਕਿਰਿਆ ਲਈ ਜ਼ਰੂਰੀ ਸੀ।

ਦੱਸ ਦਈਏ ਕਿ ਅਮਰੀਕਾ ਨੇ ਬੁੱਧਵਾਰ ਨੂੰ ਹਿਊਸਟਨ ‘ਚ ਸਥਿਤ ਚੀਨੀ ਦੂਤਾਵਾਸ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਸੀ। ਅਮਰੀਕਾ ਦਾ ਕਹਿਣਾ ਸੀ ਕਿ ਇਹ ਕਦਮ ਅਮਰੀਕੀ ਦੀ ਨਿੱਜੀ ਸੁਰੱਖਿਆ ਨੂੰ ਸੁਰੱਖਿਅਤ ਰੱਖਣ ਲਈ ਚੁੱਕਿਆ ਗਿਆ ਹੈ। ਇਸ ਤੋਂ ਬਾਅਦ ਚੀਨੀ ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਜਾਰੀ ਬਿਆਨ ਵਿੱਚ ਕਿਹਾ ਸੀ ਕਿ ਅਮਰੀਕਾ ਨੇ ਇਹ ਕਦਮ ਰਾਜਨੀਤਿਕ ਕਾਰਨਾਂ ਕਰਕੇ ਚੁੱਕਿਆ ਹੈ, ਜਿਸਦੀ ਅਸੀਂ ਨਿੰਦਾ ਕਰਦੇ ਹਾਂ।

Share this Article
Leave a comment