10 ਅਗਸਤ ਤੋਂ ਕੈਬ ਡਰਾਈਵਰ ਅਣਮਿੱਥੇ ਸਮੇਂ ਲਈ ਬੈਠਣਗੇ ਭੁੱਖ ਹੜਤਾਲ ‘ਤੇ

Rajneet Kaur
2 Min Read

ਚੰਡੀਗੜ੍ਹ : ਬੀਤੇ ਦਿਨ ਚੰਡੀਗੜ੍ਹ ‘ਚ ਕੈਬ ਡਰਾਈਵਰ ਦੀ ਹੱਤਿਆ ਕਰ ਦਿਤੀ ਗਈ ਸੀ। ਜਿਸ ਤੋਂ ਬਾਅਦ ਆਪਣੀ ਸੁਰੱਖਿਆ ਤੇ ਮੰਗਾ ਨੂੰ ਲੈਕੇ ਚੰਡੀਗੜ੍ਹ, ਮੋਹਾਲੀ ਤੇ ਪੰਚਕੂਲਾ ਦੇ ਕੈਬ ਡਰਾਈਵਰ ਅਣਮਿੱਥੇ ਸਮੇਂ ਲਈ 10 ਅਗਸਤ ਤੋਂ ਸੈਕਟਰ 25 ‘ਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ। ਕੈਬ ਤੇ ਆਟੋ ਡਰਾਈਵਰ ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸਫ਼ਰ ਸਹੂਲਤਾਂ ਦੇਣ ਵਾਲੀਆਂ ਕੈਬ ਕੰਪਨੀਆਂ ਓਲਾ, ਉਬਰ ਤੇ ਇਨ ਡਰਾਈਵਰ ਕੰਪਨੀਆਂ ਦੇ ਡਰਾਈਵਰ ਇਸ ਸਮੇਂ ਅਸੁਰੱਖਿਆ ਨੂੰ ਲੈ ਕੇ ਭੁੱਖ ਹੜਤਾਲ ‘ਤੇ ਬੈਠਣ ਲਈ ਮਜਬੂਰ ਹਨ।

ਯੂਨੀਅਨ ਦੇ ਬੁਲਾਰੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਕੰਪਨੀਆਂ ਦੀ ਬੇਰੁਖ਼ੀ ਵਾਲੇ ਵਤੀਰੇ ਕਾਰਨ ਉਨ੍ਹਾਂ ਦੇ ਅਨੇਕਾਂ ਮੈਂਬਰਾਂ ਨੂੰ ਅਪਰਾਧੀ ਕਿਸਮ ਦੇ ਲੋਕਾਂ ਨੇ ਆਪਣੀ ਸਾਜ਼ਿਸ਼ ਦਾ ਸ਼ਿਕਾਰ ਬਣਾ ਕੇ ਮੌਤ ਦੇ ਘਾਟ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਚੰਡੀਗੜ੍ਹ ਪ੍ਰਸ਼ਾਸਨ ਨੂੰ ਵੀ ਬੇਨਤੀ ਕਰ ਚੁੱਕੇ ਹਨ, ਪਰ ਕਿਸੇ ਨੇ ਇਸ ਮਸਲੇ ਨੂੰ   ਗੰਭੀਰਤਾ ਨਾਲ ਨਹੀਂ ਲਿਆ । ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀ ਬੇਰੁਖ਼ੀ ਤੇ ਕੰਪਨੀਆਂ ਦੇ ਘਟੀਆ ਵਤੀਰੇ ਖਿਲਾਫ਼ ਉਹ 10 ਅਗਸਤ ਤੋਂ ਸੈਕਟਰ 25 ਵਿੱਚ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਸ਼ੁਰੂ ਕਰਨਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment