ਅੱਜ ਤੋਂ ਪੰਜਾਬ ਦੇ 18 ਟੋਲ ਪਲਾਜ਼ਿਆਂ ‘ਤੇ ਧਰਨਾ ਦੇਣਗੀਆਂ ਕਿਸਾਨ ਜਥੇਬੰਦੀਆਂ

Rajneet Kaur
1 Min Read

ਜਲੰਧਰ : ਪਿਛਲੇ 19 ਦਿਨਾਂ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਡੀਸੀ ਦਫਤਰਾਂ ’ਚ ਅਣਮਿੱਥੇ ਸਮੇਂ ਦੇ ਧਰਨੇ ’ਤੇ ਬੈਠੇ ਕਿਸਾਨਾਂ ਵੱਲੋਂ ਅੱਜ 15 ਦਸੰਬਰ ਤੋਂ ਸੂਬੇ ਦੇ 18 ਟੋਲ ਪਲਾਜ਼ੇ ਟੋਲ-ਮੁਕਤ ਕੀਤੇ ਜਾ ਰਹੇ ਹਨ। ਕਿਸਾਨ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਟੋਲ ਪਲਾਜ਼ਿਆਂ ‘ਤੇ ਧਰਨਾ ਦੇਣਗੇ।

ਜਾਣਕਾਰੀ ਦਿੰਦਿਆ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਥੇਬੰਦੀ ਦੇ ਸੂਬਾਈ ਸੰਗਠਨ ਸਕੱਤਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸੂਬੇ ’ਚ 15 ਦਸੰਬਰ ਤੋਂ 18 ਸਟੇਟ ਟੋਲ ਪਲਾਜ਼ੇ ਇਕ ਮਹੀਨੇ ਲਈ ਭਾਵ 15 ਜਨਵਰੀ ਤਕ ਟੋਲ-ਮੁਕਤ ਕੀਤੇ ਜਾਣਗੇ। ਇਸ ਦੌਰਾਨ ਕਿਸਾਨਾਂ ਵੱਲੋਂ ਉਕਤ ਟੋਲ-ਪਲਾਜ਼ਿਆਂ ’ਤੇ ਪੱਕੇ ਮੋਰਚੇ ਲਾ ਕੇ ਟੋਲ-ਫੀਸ ਨਹੀਂ ਵਸੂਲਣ ਦਿੱਤੀ ਜਾਵੇਗੀ ਅਤੇ ਗੱਡੀਆਂ ਨੂੰ ਬਿਨਾਂ ਟੋਲ-ਫੀਸ ਦਿੱਤੇ ਹੀ ਪਾਸ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ  ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਚਰਚਾ ਤੋਂ ਬਾਅਦ ਪਿਛਲੇ ਅੰਦੋਲਨ ਦੀ ਤਰਜ਼ ’ਤੇ ਟੋਲ ਪਲਾਜ਼ਾ ’ਤੇ ਪੱਕਾ ਮੋਰਚਾ ਲਗਾ ਦਿੱਤਾ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment