20 ਤੋਂ ਵੱਧ ਮਾਮਲਿਆਂ ’ਚ ਭਗੌੜਾ ਅਮਨ ਸਕੌਡਾ ਵਾਰਾਣਸੀ ਤੋਂ ਗ੍ਰਿਫਤਾਰ

Rajneet Kaur
1 Min Read

ਚੰਡੀਗੜ੍ਹ : ਪੰਜਾਬ ਪੁਲਿਸ ’ਚ ਭਰਤੀ, ਪੋਸਟਿੰਗ, ਤਬਾਦਲਿਆਂ ਦੇ ਨਾਂ ’ਤੇ 100 ਕਰੋੜ ਤੋਂ ਵੱਧ ਦੀ ਠੱਗੀ ਕਰਨ ਵਾਲੇ ਅਮਨਦੀਪ ਕੰਬੋਜ ਉਰਫ਼ ਅਮਨ ਸਕੋਡਾ ਖ਼ਿਲਾਫ਼ ਵੱਖ-ਵੱਖ ਜ਼ਿਲ੍ਹਿਆਂ ’ਚ 40 ਤੋਂ ਵੱਧ ਮਾਮਲੇ ਦਰਜ ਹਨ। ਅਦਾਲਤ ਵੱਲੋਂ ਮੁਲਜ਼ਮ ਸਕੋਡਾ ਨੂੰ 20 ਤੋਂ ਵੱਧ ਮਾਮਲਿਆਂ ’ਚ ਭਗੌੜਾ ਐਲਾਨ ਕੀਤਾ ਜਾ ਚੁੱਕਾ ਹੈ। ਅਮਨ ਸਕੌਡਾ ਨੂੰ ਵਾਰਾਣਸੀ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।

ਜਾਣਕਾਰੀ ਦਿੰਦਿਆਂ ਐਸਐਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਦਸਿਆ ਕਿ ਉਸ ਨੂੰ ਵਾਰਾਨਸੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਅਮਨਦੀਪ ਕੰਬੋਜ ਉਰਫ ਅਮਨ ਸਕੌਡਾ 100 ਕਰੋੜ ਦੇ ਕਰੀਬ ਠੱਗੀ ਦੇ ਮਾਮਲਿਆਂ ‘ਚ ਭਗੌੜਾ ਕਰਾਰ ਤੇ ਉਸ ਉੱਪਰ 34 ਦੇ ਕਰੀਬ ਧੋਖਾਧੜੀ ਦੇ ਮੁਕੱਦਮੇ ਦਰਜ ਹਨ ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment