ਮੁਹਾਲੀ: ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਸ਼ਾਮਲ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਪੱਛਮੀ ਬੰਗਾਲ-ਨੇਪਾਲ ਸਰਹੱਦ ’ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਉਸ ਦੇ ਦੋ ਸਾਥੀਆਂ ਰਜਿੰਦਰ ਜੋਕਰ ਅਤੇ ਕਪਿਲ ਪੰਡਿਤ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਇਹ ਤਿੰਨੋਂ ਜਾਅਲੀ ਪਾਸਪੋਰਟ ਰਾਹੀਂ ਨੇਪਾਲ ਦੇ ਰਸਤੇ ਵਿਦੇਸ਼ ਭੱਜਣ ਦੀ ਤਾਕ ਵਿੱਚ ਸਨ।
ਭਾਰਤ-ਨੇਪਾਲ ਸਰਹੱਦ ਤੋਂ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਅਤੇ ਪੰਜਾਬ ਪੁਲਿਸ ਐਂਟੀ ਗੈਂਗਸਟਰ ਟਾਸਕ ਫੋਰਸ ਦੀ ਸਾਂਝੀ ਕਾਰਵਾਈ ਦੌਰਾਨ ਦੋ ਗ੍ਰਿਫਤਾਰੀਆਂ ਹੋਈਆਂ ਹਨ। ਸਿਲੀਗੁੜੀ ਨੇੜੇ ਭਾਨ ਸਾਹਿਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦਿਆਂ ਕਪਿਲ ਪੰਡਿਤ ਅਤੇ ਦੀਪਕ ਉਰਫ਼ ਮੁੰਡੀ ਨਾਮ ਦੇ ਦੋ ਮੁਲਜ਼ਮਾਂ ਨੂੰ ਨੇਪਾਲ ਸਰਹੱਦੀ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ।
In a major breakthrough, @PunjabPoliceInd, in a joint operation with central agencies & #DelhiPolice, have arrested Deepak @ Mundi, absconding shooter of #SidhuMooseWala , with 2 associates.
Major victory in war against drugs & gangsters on directions of CM @BhagwantMann (1/2) pic.twitter.com/XsN9jKe3lv
— DGP Punjab Police (@DGPPunjabPolice) September 10, 2022
ਜਿਸ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਕਿਹਾ ਹੈ ਕਿ ਦੀਪਕ ਮੁੰਡੀ, ਕਪਿਲ ਪੰਡਿਤ ਤੇ ਰਾਜਿੰਦਰ ਜੋਕਰ ਨੂੰ ਨੇਪਾਲ ਬਾਰਡਰ ਤੋਂ ਨੇਪਾਲ ਪੁਲਿਸ ਨੇ ਫੜ ਲਿਆ ਹੈ। ਦਿੱਲੀ ਤੇ ਪੰਜਾਬ ਪੁਲਿਸ ਦੇ ਹੱਥ ਤਿੰਨੋਂ ਨਹੀਂ ਆਏ ਹਨ। ਗੈਂਗਸਟਰ ਗੋਲਡੀ ਬਰਾੜ ਨੇ ਕਿਹਾ ਕਿ ਉਸ ਦੇ ਫੜੇ ਗਏ ਤਿੰਨੋਂ ਸਾਥੀਆਂ ਨੂੰ ਪੰਜਾਬ ਲਿਆਂਦਾ ਜਾਵੇ ਤੇ ਉਨ੍ਹਾਂ ਨਾਲ ਜੋ ਬਣਦੀ ਕਾਰਵਾਈ ਹੈ ਉਹ ਕੀਤੀ ਜਾਵੇ, ਪੁਲਿਸ ਕੋਈ ਨਾਜਾਇਜ਼ ਧੱਕਾ ਨਾ ਕਰੇ।
ਦਸ ਦਈਏ ਕਿ ਮੂਸੇਵਾਲਾ ਦਾ ਕਤਲ 6 ਸ਼ੂਟਰਾਂ ਨੇ ਕੀਤਾ ਸੀ, ਜੋ ਕੋਰੋਲਾ ਤੇ ਬਲੈਰੋ ਮਾਡਿਊਲ ਵਿਚ ਆਏ ਸਨ। ਇਨ੍ਹਾਂ ਵਿਚੋਂ ਬਲੈਰੋ ਮਾਡਿਊਲ ਦੇ ਲੀਡਰ ਸ਼ੂਟਰ ਪ੍ਰਿਯਵਰਤ ਫੌਜੀ, ਅੰਕਿਤ ਸੇਰਸਾ, ਕਸ਼ਿਸ਼ ਉਰਫ ਕੁਲਦੀਪ ਤੋਂ ਬਾਅਦ ਪੁਲਿਸ ਨੇ ਦੀਪਕ ਸੁੰਡੀ ਨੂੰ ਵੀ ਫੜ ਲਿਆ। ਕੋਰੋਲਾ ਮਾਡਿਊਲ ਦੇ ਸ਼ੂਟਰ ਜਗਰੂਪ ਰੂਪਾ ਤੇ ਮਨਪ੍ਰੀਤ ਮਨੂ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਦੇ ਅਟਾਰੀ ਕੋਲ ਭਕਨਾ ਪਿੰਡ ਵਿਚ ਐਨਕਾਊਂਟਰ ਵਿਚ ਮਾਰ ਦਿੱਤਾ ਸੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.