ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ, ਖੰਨਾ ਵਿਖੇ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ

TeamGlobalPunjab
1 Min Read

ਖੰਨਾ: ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮ੍ਰਿਤਕ ਦੇਹ ਨੂੰ ਆਖ਼ਰੀ ਦਰਸ਼ਨਾਂ ਲਈ ਖੰਨਾ ਵਿਖੇ ਉਨ੍ਹਾਂ ਦੇ ਜੱਦੀ ਘਰ ‘ਚ ਰੱਖਿਆ ਗਿਆ ਹੈ। ਇੱਥੇ ਵੱਡੀ ਗਿਣਤੀ ‘ਚ ਲੋਕ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰ ਰਹੇ ਹਨ।

ਸਰਦੂਲ ਸਿਕੰਦਰ ਦੀ ਅੰਤਿਮ ਯਾਤਰਾ ‘ਚ ਹਰਭਜਨ ਮਾਨ, ਬੱਬੂ ਮਾਨ, ਜਸਬੀਰ ਜੱਸੀ, ਪੰਮੀ ਬਾਈ, ਸਰਦਾਰ ਅਲੀ, ਕਮਲ ਖਾਨ, ਬਾਈ ਜੀ ਕੁਟੀਆ ਵਾਲੇ, ਬਲਵੀਰ ਰਾਏ, ਹਰਸਿਮਰਨ ਹਨੀ, ਹੁਸ਼ਿਆਰ ਮਾਹੀ, ਹਰਜੀਤ ਰਾਣੋਂ ਆਦਿ ਸਮੇਤ ਵੱਡੀ ਗਿਣਤੀ ‘ਚ ਪੰਜਾਬੀ ਕਲਾਕਾਰ ਪਹੁੰਚੇ ਹਨ।

- Advertisement -

 

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਦਲਜੀਤ ਸਿੰਘ ਚੀਮਾ ਨੇ ਅੱਜ ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਉਨ੍ਹਾਂ ਦੇ ਖੰਨਾ ਵਿਖੇ ਸਥਿਤ ਘਰ ‘ਚ ਜਾ ਕੇ ਸ਼ਰਧਾਂਜਲੀ ਭੇਂਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਨਾਲ ਦੁੱਖ ਸਾਂਝਾ ਕੀਤਾ।+

ਦੱਸਣਯੋਗ ਹੈ ਕਿ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਸੀ। ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ‘ਚ  ਇਲਾਜ ਕਰਵਾ ਰਹੇ ਸਨ।

- Advertisement -
Share this Article
Leave a comment