G20 Summit 2019: ਮੋਦੀ ਨੇ ਕੈਨੇਡੀਅਨ ਪੀ.ਐੱਮ. ਟਰੂਡੋ ਨਾਲ ਕੀਤੀ ਮੁਲਾਕਾਤ

TeamGlobalPunjab
1 Min Read

ਓਸਾਕਾ: ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਜੀ-20 ਸਿਖਰ ਸੰਮੇਲਨ ‘ਚ ਹਿੱਸਾ ਲੈਣ ਲਈ ਜਾਪਾਨ ਦੇ ਓਸਾਕਾ ‘ਚ ਪਹੁੰਚੇ ਹੋਏ ਹਨ। ਇੱਥੇ ਪੈਧਾਨ ਮੰਤਰੀ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਮੁਲਤਕਾਤ ਕੀਤੀ ਜਿਸ ਦੌਰਾਨ ਕਈ ਮੁੱਦਿਆਂ ‘ਤੇ ਚਰਚਾ ਹੋਈ। ਇਸ ਤੋਂ ਬਾਅਦ ਮੋਦੀ ਨੇ ਜਾਪਾਨ-ਅਮਰੀਕਾ- ਭਾਰਤ ਦੀ ਬੈਠਕ ‘ਚ ਹਿੱਸਾ ਲਿਆ ਫਿਰ BRICS ਦੇਸ਼ਾਂ ਨਾਲ ਵੀ ਗੱਲਬਾਤ ਕੀਤੀ।

ਸਿਖਰ ਸੰਮਲੇਨ ਤੋਂ ਵੱਖ ਮੋਦੀ ਨੇ ਇੱਥੇ ਵੱਖ-ਵੱਖ ਦੇਸ਼ਾਂ ਦੇ ਪ੍ਰਤੀਨਿਧੀਆਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਵਿਚ ਜਾਪਾਨ ਦੇ ਪੀ.ਐੱਮ. ਸ਼ਿੰਜ਼ੋ ਆਬੇ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਸਾਊਦੀ ਅਰਬ ਦੇ ਕ੍ਰਾਊਨ ਪ੍ਰਿਸ ਮੁਹੰਮਦ ਬਿਨ ਸਲਮਾਨ ਅਤੇ ਜਰਮਨੀ ਦੀ ਚਾਂਸਲਰ ਐਂਜਲਾ ਮਰਕੇਲ ਆਦਿ ਸ਼ਾਮਲ ਹਨ।

ਇਨ੍ਹਾਂ ਨੇਤਾਵਾਂ ਦੇ ਇਲਾਵਾ ਪੀ.ਐੱਮ. ਮੋਦੀ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਲ ਵੀ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਇਨਾਂ ਨੇਤਾਵਾਂ ਨਾਲ ਕਈ ਮੁੱਦਿਆਂ ‘ਤੇ ਗੱਲਬਾਤ ਹੋਈ। ਬ੍ਰਿਕਸ ਨੇਤਾਵਾਂ ਸਾਹਮਣੇ ਵੀ ਪੀ.ਐੱਮ. ਮੋਦੀ ਨੇ ਕਈ ਮੁੱਦਿਆਂ ਨੂੰ ਚੁੱਕਿਆ।

Share this Article
Leave a comment