ਜੀ-7 ਸੰਮੇਲਨ: ਬੋਰਿਸ ਜੌਹਨਸਨ ਕਰਨਗੇ ਪ੍ਰਧਾਨ ਮੰਤਰੀ ਮੋਦੀ ਦੀ ਮਹਿਮਾਨ ਨਿਵਾਜੀ

TeamGlobalPunjab
2 Min Read

ਵਰਲਡ ਡੈਸਕ: ਬ੍ਰਿਟੇਨ ਵੱਲੋਂ ਜੂਨ 2021 ‘ਚ ਜੀ-7 ਸੰਮੇਲਨ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਹਿਮਾਨ ਵਜੋਂ ਬੁਲਾਇਆ ਗਿਆ ਹੈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਿਹਾ ਹੈ ਕਿ ਉਹ ਜੀ -7 ਸੰਮੇਲਨ ਤੋਂ ਪਹਿਲਾਂ ਭਾਰਤ ਦਾ ਦੌਰਾ ਕਰਨਗੇ। ਜੌਨਸਨ ਨੇ ਇਹ ਵੀ ਕਿਹਾ ਕਿ ‘ਵਿਸ਼ਵ ਦੀ ਫਾਰਮੇਸੀ’ ਵਜੋਂ, ਭਾਰਤ ਪਹਿਲਾਂ ਹੀ ਦੁਨੀਆ ਦੇ 50 ਪ੍ਰਤੀਸ਼ਤ ਤੋਂ ਵੱਧ ਟੀਕਿਆਂ ਦੀ ਪੂਰਤੀ ਕਰ ਰਿਹਾ ਹੈ, ਯੂ ਕੇ ਤੇ ਭਾਰਤ ਨੇ ਮਹਾਂਮਾਰੀ ਦੇ ਦੌਰਾਨ ਮਿਲ ਕੇ ਕੰਮ ਕੀਤਾ ਹੈ।

ਦੱਸ ਦੇਈਏ ਕਿ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਇਸ ਮਹੀਨੇ ਗਣਤੰਤਰ ਦਿਵਸ ‘ਤੇ ਮੁੱਖ ਮਹਿਮਾਨ ਵਜੋਂ ਆਉਣ ਵਾਲੇ ਸਨ, ਪਰ ਉਹਨਾਂ ਨੂੰ ਭਾਰਤ ਯਾਤਰਾ ਰੱਦ ਕਰਨੀ ਪਈ। ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ ਤੇ ਭਾਰਤ ਆਉਣ ਤੋਂ ਅਸਮਰੱਥਾ ਜ਼ਾਹਰ ਕੀਤੀ ਸੀ। ਡਾਉਨਿੰਗ ਸਟ੍ਰੀਟ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਜੌਹਨਸਨ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀ ਤੇ ਆਪਣੀ ਫੇਰੀ ਰੱਦ ਕਰਨ ‘ਤੇ ਅਫਸੋਸ ਜਤਾਇਆ।

ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਿਹਾ ਕਿ ਉਹ ਬ੍ਰਿਟੇਨ ‘ਚ ਫੈਲ ਰਹੇ ਕੋਰੋਨਾ ਵਾਇਰਸ ਕਰਕੇ ਨਹੀਂ ਆ ਸਕਦੇ ਤੇ ਉਹਨਾਂ ਦਾ ਦੇਸ਼ ‘ਚ ਰਹਿਣਾ ਜਰੂਰੀ ਹੈ ਤਾਂ ਜੋ ਉਹ ਵਾਇਰਸ ਦੀ ਰੋਕਥਾਮ ‘ਤੇ ਧਿਆਨ ਕੇਂਦਰਤ ਕਰ ਸਕਣ। ਬੋਰਿਸ ਜੌਹਨਸਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੱਸਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਉਹ 2021 ਦੇ ਪਹਿਲੇ ਅੱਧ ‘ਚ ਭਾਰਤ ਆਉਣ ਦੇ ਯੋਗ ਹੋ ਜਾਣਗੇ।

Share this Article
Leave a comment