ਗੈਂਗਰੇਪ ਪੀੜਤਾ ਪਾਣੀ ਦੀ ਟੈਂਕੀ ‘ਤੇ ਚੜ੍ਹੀ, ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਕਰ ਰਹੀ ਮੰਗ

Prabhjot Kaur
2 Min Read

ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹਾ ਹੈੱਡ ਕੁਆਰਟਰ ‘ਤੇ ਕਮਿਸ਼ਨਰ ਦਫ਼ਤਰ ਕੰਪਲੈਕਸ ‘ਚ ਮੰਗਲਵਾਰ ਨੂੰ ਸਮੂਹਿਕ ਜਬਰ ਜ਼ਿਨਾਹ ਮਾਮਲੇ ‘ਚ ਕਾਰਵਾਈ ਨਾ ਕਰਨ ਦਾ ਦੋਸ਼ ਲਗਾ ਕੇ ਇਕ ਕੁੜੀ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈ। ਕਰੀਬ 3 ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਸਮਝਾ ਕੇ ਕੁੜੀ ਨੂੰ ਹੇਠਾਂ ਉਤਾਰਿਆ ਗਿਆ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਕੁੜੀ ਨੇ ਦੋਸ਼ ਲਗਾਇਆ ਕਿ ਉਸ ਨਾਲ ਸਮੂਹਿਕ ਜਬਰ ਜ਼ਿਨਾਹ ਦੇ ਮਾਮਲੇ ‘ਚ ਪੁਲਸ ਨੇ ਕੋਈ ਕਾਰਵਾਈ ਨਾ ਕਰ ਕੇ ਦਰਜ ਕਰਵਾਏ ਗਏ ਮੁਕੱਦਮੇ ‘ਤੇ ਅੰਤਰਿਮ ਰਿਪੋਰਟ ਪੇਸ਼ ਕਰ ਦਿੱਤੀ ਹੈ।

 

ਐਡੀਸ਼ਨਲ ਪੁਲਸ ਸੁਪਰਡੈਂਟ ਮਨੋਜ ਕੁਮਾਰ ਰਾਵਤ ਨੇ ਦੱਸਿਆ ਕਿ ਮੰਗਲਵਾਰ ਨੂੰ ਪੀੜਤ ਕੁੜੀ ਆਪਣੇ ਮਾਤਾ-ਪਿਤਾ ਨਾਲ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੂੰ ਮਿਲਣ ਜ਼ਿਲ੍ਹਾ ਹੈੱਡ ਕੁਆਰਟਰ ਆਈ ਸੀ। ਰਾਵਤ ਨੇ ਦੱਸਿਆ ਕਿ ਦੁਪਹਿਰ ਕਰੀਬ 12 ਵਜੇ ਦੋਸ਼ੀਆਂ ਨੂੰ ਪੁਲਸ ਵਲੋਂ ਬਚਾਏ ਜਾਣ ਦਾ ਦੋਸ਼ ਲਗਾਉਂ ਹੋਏ ਪੀੜਤ ਕੁੜੀ ਮੰਡਲਾਯੁਕਤ ਦਫ਼ਤਰ ‘ਚ ਬਣੀ ਪਾਣੀ ਦੀ ਟੈਂਕੀ ‘ਤੇ ਚੜ੍ਹ ਗਈ।

 

- Advertisement -

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment