ਲੌਕ ਡਾਉਨ ਦੌਰਾਨ ਮਾਸੂਮ ਬੱਚੀ ਨਾਲ ਸਮੂਹਿਕ ਬਲਾਤਕਾਰ! ਜਾਨੋਂ ਮਾਰਨ ਦੀ ਦਿੱਤੀ ਧਮਕੀ

TeamGlobalPunjab
1 Min Read

ਭੁਪਾਲ : ਨਿਰਭਿਆ ਦੇ ਦੋਸ਼ੀਆਂ ਨੂੰ ਲੰਮੇ ਸਮੇਂ ਬਾਅਦ ਫਾਂਸੀ ਦਿੱਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਸ਼ਰਾਰਤੀ ਅਨਸਰ ਸੁਧਰਨ ਦਾ ਨਾਮ ਨਹੀਂ ਲੈ ਰਹੇ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਅਜ ਫਿਰ ਮਧ ਪ੍ਰਦੇਸ ਵਿੱਚ ਇਕ ਮਾਸੂਮ ਬੱਚੀ ਨੂੰ ਤਿੰਨ ਦਰਿੰਦਿਆਂ ਨੇ ਨੋਚ ਖਾਂਦਾ। ਜਾਣਕਾਰੀ ਅਨੁਸਾਰ ਇਥੇ ਇੱਕ 15 ਸਾਲਾ ਨਾਬਾਲਗ ਨਾਲ ਸਮੂਹਿਕ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਵਿਚ 3 ਲੋਕ ਸ਼ਾਮਲ ਦੱਸੇ ਜਾ ਰਹੇ ਹਨ। ਇਥੇ ਹੀ ਬੱਸ ਨਹੀਂ ਮੁਲਜਮਾ ਵਲੋਂ ਬੱਚੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਦਾ ਵੀ ਦਾਅਵਾ ਕੀਤਾ ਜਾ ਰਿਹਾ  ਹੈ।

ਰਿਪੋਰਟਾਂ ਮੁਤਾਬਕ 5 ਮਈ ਨੂੰ ਪੀੜਤਾ ਨਾਲ ਸਮੂਹਿਕ ਬਲਾਤਕਾਰ ਹੋਇਆ ਸੀ। ਜਾਣਕਾਰੀ ਅਨੁਸਾਰ 15 ਸਾਲਾ ਨਾਬਾਲਗ ਬੱਕਰੀਆਂ ਨੂੰ ਚਰਾਉਣ ਲਈ ਮੈਸਕੋਡੇਮ ਨੇੜੇ ਜੰਗਲ ਵਿਚ ਗਈ ਸੀ ਅਤੇ ਇਥੇ ਹੀ ਮੁਲਜ਼ਮਾਂ ਵਲੋਂ ਘਟਨਾ ਨੂੰ ਅੰਜਾਮ ਦਿੱਤਾ ਗਿਆ । ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ ।

Share This Article
Leave a Comment