ਜਲੰਧਰ: ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਅਤੇ ਪ੍ਰਾਪਰਟੀ ਡੀਲਰ ਲੱਕੀ ਓਬਰਾਏ ਦੀ ਸ਼ੁੱਕਰਵਾਰ ਨੂੰ ਜਲੰਧਰ ਦੇ ਗੁਰਦੁਆਰਾ ਸਾਹਿਬ ਨੇੜੇ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਕਾਤਲਾਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ।
‘ਆਪ’ ਆਗੂ ਲੱਕੀ ਓਬਰਾਏ ਦੇ ਕਤਲ ਦੀ ਜ਼ਿੰਮੇਵਾਰੀ ਜੋਗਾ ਫੋਲੜੀਵਾਲ ਨੇ ਲਈ ਹੈ। ਜੋਗਾ ਫੋਲੜੀਵਾਲ ਨੇ ਸੋਸ਼ਲ ਮੀਡੀਆ ਉਤੇ ਪੋਸਟ ਪਾ ਕੇ ਇਸ ਗੱਲ ਦਾ ਖੁਲਾਸਾ ਕੀਤਾ ਹੈ ਕਿ ਲੱਕੀ ਓਬਰਾਏ ਦਾ ਕਤਲ ਉਸ ਨੇ ਕੀਤਾ ਹੈ। ਇਹ ਖਾਲਸਾ ਕਾਲਜ ਦੀ ਪ੍ਰਧਾਨਗੀ ਨਾਲ ਜੁੜਿਆ ਮਾਮਲਾ ਹੈ। ਉਸ ਨੇ ਲਿਖਿਆ ਹੈ ਕਿ ਇਹ ਕਤਲ ਨਿੱਜੀ ਰੰਜਿਸ਼ ਕਾਰਨ ਕੀਤਾ ਗਿਆ ਹੈ।

