ਗੈਂਗਸਟਰ ਅੰਮ੍ਰਿਤਪਾਲ ਬਾਠ ਕੈਨੇਡਾ ਦੇ ਸਰੀ ਬਾਰਡਰ ਤੋਂ ਗ੍ਰਿਫ਼ਤਾਰ

Global Team
2 Min Read

ਤਰਨਤਾਰਨ – ਕੇਂਦਰ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਨੂੰ ਕੈਨੇਡਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਤਰਨਤਾਰਨ ਤੋਂ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਸਦਨ ਵਿੱਚ ਦਿੱਤੀ। ਬਾਠ ਖ਼ਿਲਾਫ਼ ਕਤਲ, ਫਿਰੌਤੀ ਅਤੇ ਨਸ਼ਾ ਤਸਕਰੀ ਸਮੇਤ ਕਈ ਗੰਭੀਰ ਅਪਰਾਧਿਕ ਮਾਮਲੇ ਦਰਜ ਹੋਣ ਦੀ ਗੱਲ ਕਹੀ ਗਈ ਹੈ।

ਪਿੰਡ ਮੀਆਂਪੁਰ ਦੇ ਰਹਿਣ ਵਾਲੇ ਅੰਮ੍ਰਿਤਪਾਲ ਸਿੰਘ ਬਾਠ ਖ਼ਿਲਾਫ਼ ਕਤਲ ਅਤੇ ਨਸ਼ਿਆਂ ਦੇ ਕਈ ਮਾਮਲੇ ਦਰਜ ਹਨ। ਪੁਲਿਸ ਦੀ ਗ੍ਰਿਫ਼ਤ ਤੋਂ ਬਚਣ ਲਈ ਉਹ ਫ਼ਰਜ਼ੀ ਪਾਸਪੋਰਟ ’ਤੇ ਕੈਨੇਡਾ ਭੱਜ ਗਿਆ ਸੀ। ਉਸ ਨੇ 14 ਜਨਵਰੀ 2024 ਨੂੰ ਝਬਾਲ ਦੇ ਸਰਪੰਚ ਮੁਨੀਸ਼ ਕੁਮਾਰ ਮੋਨੂੰ ਚੀਮਾ ਦਾ ਕਤਲ ਕਰਵਾਇਆ ਸੀ। ਜਦੋਂ ਕਿ ਪਿੰਡ ਲਾਲੂ ਘੁੰਮਣ ਦੇ ਬਜ਼ੁਰਗ ਸਰਪੰਚ ਦੇ ਕਤਲ ਵਿੱਚ ਵੀ ਬਾਠ ਦਾ ਨਾਮ ਦਰਜ ਕੀਤਾ ਗਿਆ ਸੀ।ਨਵੰਬਰ 2025 ਵਿੱਚ ਵਿਧਾਨ ਸਭਾ ਦੀ ਜ਼ਿਮਨੀ ਚੋਣ ਦੌਰਾਨ ਅਕਾਲੀ ਦਲ ਵੱਲੋਂ ਬਾਠ ਦੀ ਸੱਸ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਸੀ। ਜਦੋਂ ਕਿ ਬਾਅਦ ਵਿੱਚ ਬਾਠ ਦੀ ਪਤਨੀ ਕੰਚਨਪ੍ਰੀਤ ਕੌਰ ਰੰਧਾਵਾ ਨੂੰ ਹਲਕੇ ਦਾ ਇੰਚਾਰਜ ਲਾਇਆ ਗਿਆ।

ਹਰਮੀਤ ਸਿੰਘ ਸੰਧੂ ਨੇ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਵੱਲੋਂ ਲਗਾਤਾਰ ਗੈਂਗਸਟਰਵਾਦ ਨੂੰ ਹਵਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਚਾਹੀਦਾ ਹੈ ਕਿ ਗੈਂਗਸਟਰਵਾਦ ਵਿਰੁੱਧ ਰਲ ਕੇ ਲੜਾਈ ਲੜੀ ਜਾਵੇ, ਤਾਂ ਜੋ ਪੰਜਾਬ ਵਿੱਚ ਮਾਹੌਲ ਸ਼ਾਂਤ ਰਹਿ ਸਕੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment