ਮੋਹਾਲੀ: ਪੰਜਾਬ ਦੇ ਮੋਹਾਲੀ ‘ਚ ਸੋਮਵਾਰ ਨੂੰ ਜੰਮੂ ਦੇ ਗੈਂਗਸਟਰ ਰਾਜੇਸ਼ ਡੋਗਰਾ ਉਰਫ ਮੋਹਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਏਅਰਪੋਰਟ ਰੋਡ ‘ਤੇ ਸੈਕਟਰ-67 ਸਥਿਤ ਸੀਪੀ-16 ਸ਼ਾਪਿੰਗ ਮਾਲ ਦੇ ਬਾਹਰ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਕਰੀਬ 18 ਰਾਊਂਡ ਫਾਇਰ ਕੀਤੇ ਤੇ ਚੰਡੀਗੜ੍ਹ ਰੋਡ ਵੱਲ ਫ਼ਰਾਰ ਹੋ ਗਏ।
ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਸੰਦੀਪ ਗਰਗ ਮੌਕੇ ’ਤੇ ਪੁੱਜੇ। ਪੁਲਿਸ ਟੀਮ ਨੇ ਮਾਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਡੋਗਰਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।
ਏਡੀਜੀਪੀ ਜਸਕਰਨ ਸਿੰਘ ਨੇ ਕਿਹਾ- ਇਸ ਮਾਮਲੇ ਨੂੰ ਗੈਂਗਵਾਰ ਦੇ ਐਂਗਲ ਤੋਂ ਵੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਰਾਜੇਸ਼ ਡੋਗਰਾ ਉਰਫ਼ ਮੋਹਨ ਆਪਣੇ ਦੋ ਸਾਥੀਆਂ ਨਾਲ ਪੈਦਲ ਜਾ ਰਿਹਾ ਸੀ। ਇਸ ਦੌਰਾਨ ਜੰਮੂ ਕਸ਼ਮੀਰ ਨੰਬਰ ਵਾਲੀ ਸਕਾਰਪੀਓ ਗੱਡੀ ਅਤੇ ਚੰਡੀਗੜ੍ਹ ਨੰਬਰ ਵਾਲੀ ਗੱਡੀ ਆ ਗਈ। ਬਦਮਾਸ਼ਾਂ ਨੇ ਡੋਗਰਾ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਡੋਗਰਾ ਦੇ ਸਾਥੀ ਮੌਕੇ ਤੋਂ ਭੱਜ ਨਿੱਕਲੇ।
ਜ਼ਿਕਰਯੋਗ ਹੈ ਕਿ ਰਾਜੇਸ਼ ਖ਼ਿਲਾਫ਼ 8 ਕੇਸ ਦਰਜ ਹਨ। ਪੁਲਿਸ ਨੇ ਰਾਜੇਸ਼ ਦੇ ਇਕ ਸਾਥੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੋਲੀਬਾਰੀ ਕਰਨ ਵਾਲੇ ਵੀ ਜੰਮੂ-ਕਸ਼ਮੀਰ ਦੇ ਹੀ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜੰਮੂ ਕਸ਼ਮੀਰ ਪੁਲਿਸ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।