ਗੈਂਗਸਟਰ ਗੋਲਡੀ ਬਰਾੜ ਨੇ ਲਈ ਬਰਗਾੜੀ ਬੇਅਦਬੀ ਮਾਮਲੇ ‘ਚ ਡੇਰਾ ਪ੍ਰੇਮੀ ਦੇ ਕਤਲ ਦੀ ਜ਼ਿੰਮੇਵਾਰੀ

Rajneet Kaur
2 Min Read

ਫਰੀਦਕੋਟ : ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਅੱਜ ਸਵੇਰੇ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ।ਉਨ੍ਹਾਂ ਨੇ ਆਉਂਦਿਆਂ ਹੀ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਮੌਤ ਹੋ ਗਈ। ਜਦਕਿ ਸਾਬਕਾ ਕੌਂਸਲਰ ਅਮਰ ਸਿੰਘ ਅਤੇ ਗੰਨਮੈਨ ਹਾਕਮ ਸਿੰਘ ਨੂੰ ਵੀ ਗੋਲੀਆਂ ਲੱਗੀਆਂ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਗੈਂਗਸਟਰ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਲਈ ਹੈ।ਗੋਲਡੀ ਬਰਾੜ ਨੇ ਲਿਖਿਆ ਕਿ ਹਾਂਜੀ ਸਤਿ ਸ੍ਰੀ ਅਕਾਲ ਜੀ ਅੱਜ ਜੋ ਕੋਟਕਪੁਰਾ ‘ਚ ਬਰਗਾੜੀ ਬੇਅਦਬੀ ਕੇਸ ਦੇ ਦੋਸ਼ੀ ਪ੍ਰਦੀਪ ਦਾ ਕਤਲ ਹੋਇਆ ਹੈ ਉਸਦੀ ਜ਼ਿੰਮੇਵਾਰੀ ਮੈਂ ਗੋਲਡੀ ਬਰਾੜ(ਲਾਂਰੈਸ ਬਿਸ਼ਨੋਈ ਗਰੁੱਪ) ਲੈਨਾ ਹਾਂ। 7 ਸਾਲ ਹੋ ਗਏ ਸੀ ਦੁਨੀਆਂ ਨੂੰ 3 ਸਾਰਕਾਰਾਂ ਦੇ ਮੂੰਹ ਵੱਲ ਦੇਖਦੇ ਇਨਸਾਫ ਲਈ।ਅਸੀ ਅੱਜ ਆਪਣਾ ਇਨਸਾਫ ਕਰ ਦਿਤਾ ਹੈ।ਜਿਹੜੇ ਪੁਲਿਸ ਵਾਲੇ ਦਾ ਨੁਕਸਾਨ ਹੋਇਆ ਹੈ ਫਾਇਰਿੰਗ ‘ਚ ਸਾਨੂੰ ਉਸ ਦਾ ਦੁੱਖ ਹੈ ਪਰ ਸਿਰਫ ਤਨਖਾਹ ਦੇ ਲਈ ਗੁਰੂ ਸਾਹਿਬ ਦੇ ਦੋਸ਼ੀਆਂ ਦੀ ਸਿਕਓਰਿਟੀ ਕਰਨ ਵਾਲੇ ਤੇ ਵੀ ਲੱਖ ਦੀ ਲਾਹਨਤ ਬਣ ਦੀ ਸੀ।ਕੋਈ ਵੀ ਕਿਸੇ ਧਰਮ ਦੀ ਬੇਅਦਬੀ ਕਰੇਗਾ ਉਸ ਨਾਲ ਐਵੇ ਹੀ ਹੋਵੇਗਾ ।ਅੱਗੇ ਉਸਨੇ ਕਿਹਾ ਕਿ ਜਿੰਨ੍ਹਾਂ ਨੇ ਹੁਣ ਤੱਕ ਧੱਕਾ ਕੀਤਾ ਹੈ ਉਨ੍ਹਾਂ ਨੇ ਉਸ ਨਾਲ ਧੱਕਾ ਕਰਨਾ ਹੈ ਬਸ ਹੋਰ ਕੁਝ ਨਹੀਂ। ਹਿੰਦੂ , ਸਿੱਖ ਸਾਰੇ ਭਰਾ ਨੇ ਤਾਂ ਇਕਠੇ ਇਹ ਬਦਲਾ ਲਿਆ ਹੈ ਕਿਉਂਕਿ ਗੁਰੂ ਸਾਹਿਬ ਸਭ ਦੇ ਸਾਂਝੇ ਹਨ ।ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ।

 

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment