ਨਿਊਜ਼ ਡੈਸਕ : ਇਸ ਵੇਲੇ ਦੀ ਵੱਡੀ ਖਬਰ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਹੋਈ ਆ ਰਹੀ ਹੈ। ਜੀ ਹਾਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਗੈਂਗਸਟਰ ਗੋਲਡੀ ਬਰਾੜ ਅਜੇ ਤੱਕ ਗ੍ਰਿਫ਼ਤਾਰ ਨਹੀਂ ਹੋਇਆ। ਦਰਅਸਲ ਇਕ ਪੋਸਟ ਵਾਇਰਲ ਹੋ ਰਹੀ ਹੈ ਜਿਸਦੇ ਵਿਚ ਲਿਖਿਆ ਗਿਆ ਹੈ ਕਿ ਗੋਲਡੀ ਅਜੇ ਤੱਕ ਗ੍ਰਿਫ਼ਤਾਰ ਨਹੀਂ ਹੋਇਆ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਝੂਠੀ ਖਬਰ ਫੈਲਾਈ ਜਾ ਰਹੀ ਹੈ।
ਇਥੇ ਹੀ ਇਹ ਵੀ ਦੱਸਣਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਇਸ ਗਲ ਦੀ ਪੁਸ਼ਟੀ ਕੀਤੀ ਗਈ ਸੀ ਕਿ ਗੋਲਡੀ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ । ਪਰ ਲਗਾਤਾਰ ਇਸ ਤਰ੍ਹਾਂ ਦੀਆਂ ਵਾਇਰਲ ਹੋ ਰਹੀਆਂ ਪੋਸਟਰਾਂ ਨੇ ਹਰ ਪਾਸੇ ਸਨਸਨੀ ਫੈਲਾ ਦਿੱਤੀ ਹੈ।