ਹਥਿਆਰ-ਨਸ਼ਾ ਤਸਕਰੀ ਮਾਮਲੇ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਜਲੰਧਰ ਅਦਾਲਤ ‘ਚ ਪੇਸ਼

Rajneet Kaur
1 Min Read

ਜਲੰਧਰ: ਨਾਜਾਇਜ਼ ਹਥਿਆਰਾਂ ਦੇ ਮਾਮਲੇ ’ਚ ਗੈਂਗਸਟਰ ਲਾਰੈਂਸ਼ ਬਿਸ਼ਨੋਈ ਨੂੰ  ਅੱਜ  ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਦਸ ਦਈਏ ਕਿ  21 ਅਕਤੂਬਰ ਨੂੰ ਜਲੰਧਰ ਦੀ ਅਦਾਲਤ ਨੇ  ਲਾਰੈਂਸ ਦਾ 31 ਅਕਤੂਬਰ ਤੱਕ 10 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ। ਅੱਜ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਉਸ ਨੂੰ ਮੁੜ ਭਾਰੀ ਸੁਰੱਖਿਆ ਹੇਠ ਜਲੰਧਰ ਅਦਾਲਤ ‘ਚ ਪੇਸ਼ ਕੀਤਾ ਗਿਆ।

ਅਦਾਲਤ ਨੇ   ਲਾਰੈਂਸ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜਣ  ਦਾ ਹੁਕਮ ਦਿੱਤਾ ਹੈ।  ਬਿਸ਼ਨੋਈ ਨੂੰ 14 ਨਵੰਬਰ ਨੂੰ ਅੰਮ੍ਰਿਤਸਰ ਤੋਂ ਜਲੰਧਰ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਅੱਜ ਉਸ ਨੂੰ ਅੰਮ੍ਰਿਤਸਰ ਦੀ ਪੁਲਿਸ ਵਲੋਂ ਰਿਮਾਂਡ ’ਤੇ ਲੈ ਲਿਆ ਗਿਆ ਹੈ।

Share this Article
Leave a comment