ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ NIA ਨੇ ਕੀਤਾ ਗ੍ਰਿਫਤਾਰ

Rajneet Kaur
3 Min Read

ਨਿਊਜ਼ ਡੈਸਕ: ਐੱਨ.ਆਈ.ਏ. ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਖ਼ਿਲਾਫ਼ UAPA ਤਹਿਤ ਕੇਸ ਦਰਜ ਕੀਤਾ ਗਿਆ ਹੈ। ਲਾਰੇਂਸ ਬਿਸ਼ਨੋਈ ਦੇ ਅੱਤਵਾਦ ਦੇ ਨਾਲ ਵੀ ਸਬੰਧ ਦੱਸੇ ਜਾ ਰਹੇ ਸਨ ਕਿਉਂਕਿ ਉਸ ਦੇ ਖ਼ਿਲਾਫ਼ ਕਈ ਤਰ੍ਹਾਂ ਦੇ ਇਨਪੁਟਸ ਵੀ ਸਾਹਮਣੇ ਆ ਰਹੇ ਸਨ। ਇਸੇ ਮਾਮਲੇ ਤਹਿਤ ਐੱਨ.ਆਈ.ਏ. ਨੇ ਉਸ ਖਿਲਾਫ ਇਹ ਵੱਡੀ ਕਾਰਵਾਈ ਕੀਤੀ ਹੈ।

ਵੱਡੀ ਗੱਲ ਇਹ ਹੈ ਕਿ ਲਾਰੈਂਸ ਬਿਸ਼ਨੋਈ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਗਿਆ ਸੀ। ਪਰ ਹੁਣ NIA ਨੇ ਉਸ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਏਜੰਸੀ ਬਿਸ਼ਨੋਈ ਤੋਂ ਬਠਿੰਡਾ ਜੇਲ ਜਾ ਕੇ ਹੀ ਪੁੱਛਗਿੱਛ ਕਰੇਗੀ। ਸੂਤਰਾਂ ਨੇ ਦੱਸਿਆ ਕਿ NIA ਅਧਿਕਾਰੀ ਪੁੱਛਗਿੱਛ ਵਿੱਚ ਕਈ ਗੈਂਗਸਟਰਾਂ ਨਾਲ ਜੁੜੇ ਹੋਰ ਕੁਨੈਕਸ਼ਨ ਵੀ ਖੰਗਾਲੇਗੀ। NIA ਨੇ ਕੁਝ ਦਿਨ ਪਹਿਲਾਂ ਹੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਖਿਲਾਫ਼ UAPAਗੈਰ-ਕਾਨੂੰਨੀ ਗਤੀਵਿਧੀਆਂ ਦੇ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ‘ਚ 6 ਗੈਂਗਸਟਰ ਪਹਿਲਾਂ ਹੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਦੇ ਕਈ ਮਸ਼ਹੂਰ ਗਾਇਕਾਂ ਤੋਂ ਦਿੱਲੀ ਹੈੱਡਕੁਆਰਟਰ ‘ਤੇ NIA ਵੱਲੋਂ ਪੁੱਛਗਿੱਛ ਕੀਤੀ ਜਾ ਚੁੱਕੀ ਹੈ।

ਕੁਝ ਦਿਨ ਪਹਿਲਾਂ ਹੀ ਦਿੱਲੀ ਪੁਲਿਸ ਨੇ ਵੀ ਵੱਡੀ ਕਾਰਵਾਈ ਕਰਦੇ ਹੋਏ ਲਾਰੈਂਸ ਬਿਸ਼ਨੋਈ ਗੈਂਗ ਦੇ ਇੱਕ ਸ਼ਾਰਪ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਸੀ।ਗ੍ਰਿਫਤਾਰ ਕੀਤੇ ਗਏ ਸ਼ਾਰਪ ਸ਼ੂਰਟ ਦੇ ਉੱਪਰ 25 ਹਜ਼ਾਰ ਦਾ ਇਨਾਮ ਵੀ ਰੱਖਿਆ ਗਿਆ ਸੀ। ਵੱਡੀ ਗੱਲ ਇਹ ਹੈ ਕਿ ਮੁੰਡਕਾ ਦੋਹਰੇ ਕਤਲ ਵਿੱਚ ਉਸ ਸ਼ਾਰਪ ਸ਼ੂਟਰ ਦਾ ਹੱਥ ਸੀ ਅਤੇ ਪੁਲਿਸ ਨੂੰ ਲੰਮੇ ਸਮੇਂ ਤੋਂ ਉਸ ਦੀ ਭਾਲ ਸੀ। ਉਸ ਨੂੰ ਸੋਮਵਾਰ ਨੂੰ ਇੱਕ ਮੁਕਾਬਲੇ ਦੇ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਸੀ। ਪੁਲਿਸ ਨੇ ਉਨ੍ਹਾਂ ਤੋਂ ਮੌਕੇ ਤੋਂ ਇੱਕ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਸਨ। ਇਹ ਸ਼ਾਰਪ ਸ਼ੂਟਰ ਲੰਮੇ ਸਮੇਂ ਤੋਂ ਲਾਰੇਂਸ ਬਿਸ਼ਨੋਈ ਅਤੇ ਜਤਿੰਦਰ ਗੋਗੀ ਦੇ ਗੈਂਗ ਲਈ ਕੰਮ ਕਰ ਰਿਹਾ ਸੀ।

ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਵੀ ਦੋਸ਼ੀ ਹੈ । ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਦੱਸਿਆ ਗਿਆ ਸੀ, ਉਸ ਨੇ ਲਾਰੈਂਸ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਦੀ ਪੂਰੀ ਯੋਜਨਾ ਬਣਾਈ ਸੀ ਅਤੇ ਫਿਰ ਆਪਣੇ ਸ਼ੂਟਰਾਂ ਰਾਹੀਂ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਹੁਣ ਤੱਕ ਪੁਲਿਸ ਇਸ ਕਤਲਕਾਂਡ ਦੇ ਮਾਮਲੇ ਵਿੱਚ ਕਈ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment