NIA ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਤੋਂ ਲਿਆਂਦਾ ਦਿੱਲੀ ,ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਹੋਵੇਗੀ ਪੇਸ਼ੀ

navdeep kaur
2 Min Read

ਨਿਊਜ਼ ਡੈਸਕ : ਪੰਜਾਬੀ ਮਸਹੂਰ ਗਾਇਕ ਸਿੱਧੂ ਮੂਸੇ ਵਾਲਾ ਕਤਲ ਕੇਸ ਮਾਮਲੇ ਵਿੱਚ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਪੰਜਾਬ ਤੋਂ ਦਿੱਲੀ ਲਿਆਂਦਾ ਗਿਆ ਹੈ। ਦੱਸ ਦਈਏ ਕਿ NIA ਦੀ ਟੀਮ ਵੱਲੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੂੰ ਪੁੱਛਗਿੱਛ ਲਈ ਦਿੱਲੀ ਲਿਜਾਇਆ ਜਾਵੇਗਾ। ਲਾਰੈਂਸ ਤੇ ਪਹਿਲਾਂ ਹੋਰ ਵੀ ਕੇਸ ਹਨ ਜਿਨ੍ਹਾਂ ਦੀ ਪੁਲਿਸ ਵੱਲੋਂ ਅਜੇ ਜਾਂਚ – ਪੜਤਾਲ ਕੀਤੀ ਜਾ ਰਹੀ ਹੈ। ਬਿਸ਼ਨੋਈ ਨੂੰ ਪਿਛਲੇ ਸਾਲ ਦਰਜ ਹੋਏ ਇਕ ਮਾਮਲੇ ‘ਚ ਪੁੱਛਗਿੱਛ ਲਈ NIA ਵੱਲੋਂ ਦਿੱਲੀ ਲਿਆ ਰਹੀ ਹੈ। ਜਾਂਚ ਏਜੰਸੀ ਦੋਸ਼ੀ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕਰੇਗੀ। ਲਾਰੈਂਸ ਬਿਸ਼ਨੋਈ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਪੁੱਛਗਿੱਛ ਸਮੇ ਲਾਰੈਂਸ ਤੋਂ ਪੰਜਾਬ ਵਿੱਚ ਹੋਈਆਂ ਵੱਡੀਆਂ ਵਾਰਦਾਤਾਂ ਤੇ ਵੀ ਸਵਾਲ ਕੀਤੇ ਜਾਣਗੇ।

ਬੀਤੇ ਦਿਨੀਂ ਦਿੱਲੀ ਦੇ ਬਿੰਦਾਪੁਰ ਥਾਣਾ ਖੇਤਰ ‘ਚ ਭਾਜਪਾ ਦੇ ਸੀਨੀਅਰ ਨੇਤਾ ਸੁਰਿੰਦਰ ਮਤਿਆਲਾ ਦੇ ਕਤਲ ਮਾਮਲੇ ‘ਚ ਪੁਲਿਸ ਨੇ ਮਾਸਟਰਮਾਇੰਡ ਲਾਰੈਂਸ ਬਿਸ਼ਨੋਈ ਗੈਂਗਸਟਰ ‘ਤੇ ਸ਼ੱਕ ਜਤਾਇਆ ਸੀ। ਹਾਲਾਂਕਿ ਦਿੱਲੀ ਪੁਲਿਸ ਨੇ ਅਜੇ ਤਕ ਇਸ ਬਾਰੇ ਸਪੱਸ਼ਟ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਜਾਣਕਾਰੀ ਮੁਤਾਬਿਕ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਲਾਰੈਂਸ ਬਿਸ਼ਨੋਈ ਦਾ ਨਾਂ ਸ਼ਾਮਿਲ ਸੀ। ਇਸ ਦੇ ਨਾਲ ਹੀ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਵੀ ਦੋਸ਼ ਹਨ। NIA ਇਸੇ ਮਾਮਲੇ ਵਿੱਚ ਪ੍ਰੋਡਕਸ਼ਨ ਵਾਰੰਟ ਲੈ ਕੇ ਦਿੱਲੀ ਆ ਰਹੀ ਹੈ।

ਹਾਲਾਂਕਿਗੈਂਗਸਟਰ ਲਾਰੈਂਸ ਬਿਸ਼ਨੋਈ ਜੇਲ੍ਹ ‘ਚ ਦਿੱਤੇ ਇੰਟਰਵਿਊ ਨੂੰ ਲੈ ਕੇ ਸੁਰਖੀਆਂ ਵਿੱਚ ਹਨ । ਇਸ ਵਿੱਚ ਉਸਨੇ ਇੱਕ ਚੈੱਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਬੂਲਿਆ ਸੀ ਕਿ ਉਸਨੂੰ ਸਿੱਧ ਮੂਸੇਵਾਲਾ ਕਤਲਕਾਂਡ ਬਾਰੇ ਪਤਾ ਸੀ ਪਰ ਇਸ ਕਤਲ ਦੀ ਪੂਰੀ ਪਲੈਨਿੰਗ ਗੋਲਡੀ ਬਰਾੜ ‘ਤੇ ਸਚਿਨ ਬਿਸ਼ਨੋਈ ਵੱਲੋਂ ਕੀਤੀ ਗਈ ਸੀ।

 

- Advertisement -

 

Share this Article
Leave a comment