ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਤੋਂ ਮਿਲੀ ਵੱਡੀ ਰਾਹਤ! ਇਕ ਹੋਰ ਮਾਮਲੇ ‘ਚ ਬਰੀ

Global Team
2 Min Read

ਚੰਡੀਗੜ੍ਹ: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਲਾਰੈਂਸ ਬਿਸ਼ਨੋਈ ਅਤੇ ਦੋ ਹੋਰਾਂ ਨੂੰ ਜਬਰੀ ਵਸੂਲੀ ਦੇ ਮਾਮਲੇ ਵਿੱਚ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਬਰੀ ਕਰ ਦਿੱਤਾ ਹੈ।

ਦਿੱਲੀ ਦੀ ਸਾਕੇਤ ਅਦਾਲਤ ਨੇ ਲਾਰੈਂਸ ਬਿਸ਼ਨੋਈ ਅਤੇ ਦੋ ਹੋਰਾਂ ਨੂੰ ਇੱਕ ਵਕੀਲ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਾਲੇ ਮਾਮਲੇ ਵਿੱਚ ਬਰੀ ਕੀਤਾ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਉਨ੍ਹਾਂ ਦੇ ਆਪਣੇ ਬਿਆਨਾਂ ਤੋਂ ਇਲਾਵਾ ਕੋਈ ਹੋਰ ਸਬੂਤ ਨਹੀਂ ਸੀ। ਇਹ ਮਾਮਲਾ ਅਪ੍ਰੈਲ 2023 ਵਿੱਚ ਦਿੱਲੀ ਪੁਲਿਸ ਵੱਲੋਂ ਦਰਜ ਕੀਤੀ ਗਈ ਐਫ.ਆਈ.ਆਰ. ਤੋਂ ਬਾਅਦ ਫਾਇਰਿੰਗ ਅਤੇ ਫਿਰੌਤੀ ਦੀਆਂ ਕਾਲਾਂ ਨਾਲ ਜੁੜਿਆ ਹੋਇਆ ਹੈ।

ਜਾਂਚ ਮੁਕੰਮਲ ਕਰਨ ਤੋਂ ਬਾਅਦ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਲਾਰੈਂਸ ਬਿਸ਼ਨੋਈ, ਹਰੇਨ ਸਰਪਾਡੀਆ ਅਤੇ ਆਸ਼ੀਸ਼ ਸ਼ਰਮਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਸੀ। ਸਾਕੇਤ ਅਦਾਲਤ ਦੀ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ  ਨੂਪੁਰ ਗੁਪਤਾ ਨੇ ਤਿੰਨਾਂ ਨੂੰ ਫਿਰੌਤੀ ਅਤੇ ਉਸ ਨਾਲ ਜੁੜੇ ਦੋਸ਼ਾਂ ਤੋਂ ਬਰੀ ਕਰ ਦਿੱਤਾ। ਅਦਾਲਤ ਨੇ ਨੋਟ ਕੀਤਾ ਕਿ ਚਾਰਜਸ਼ੀਟ ਵਿੱਚ ਪੈਸੇ ਦੀ ਅਦਾਇਗੀ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ। ਸੀਜੇਐਮ ਨੇ ਕਿਹਾ ਕਿ ਮੁਲਜ਼ਮਾਂ ‘ਤੇ ਆਈਪੀਸੀ ਦੀ ਧਾਰਾ 386 ਤਹਿਤ ਸਜ਼ਾਯੋਗ ਅਪਰਾਧ ਲਈ ਚਾਰਜ ਨਹੀਂ ਲਗਾਇਆ ਜਾ ਸਕਦਾ ਹੈ। ਮੁਲਜ਼ਮਾਂ ਦੇ ਡਿਸਕਲੋਜ਼ਰ ਸਟੇਟਮੈਂਟ ਤੋਂ ਇਲਾਵਾ, ਪੁਲਿਸ ਦੇ ਰਿਕਾਰਡ ਵਿੱਚ ਅਜਿਹਾ ਕੋਈ ਸਬੂਤ ਨਹੀਂ, ਜਿਸ ਤੋਂ ਉਹਨਾਂ ਅਪਰਾਧਾਂ ਦੀ ਪੁਸ਼ਟੀ ਹੋਵੇ ਜਿਨ੍ਹਾਂ ਲਈ ਉਨ੍ਹਾਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ। ਇਸ ਲਈ ਤਿੰਨਾਂ ਮੁਲਜ਼ਮਾਂ, ਲਾਰੈਂਸ ਬਿਸ਼ਨੋਈ, ਹਰੇਨ ਅਤੇ ਆਸ਼ੀਸ਼ ਸ਼ਰਮਾ ਨੂੰ ਧਾਰਾ 386 (ਕਿਸੇ ਵਿਅਕਤੀ ਨੂੰ ਪੈਸੇ ਜਾਂ ਜਾਇਦਾਦ ਵਸੂਲਣ ਲਈ ਡਰਾਉਣਾ-ਧਮਕਾਉਣਾ), 387 (ਜਬਰੀ ਵਸੂਲੀ ਦੀ ਸਜ਼ਾ) ਅਤੇ ਆਈਪੀਸੀ ਦੀ ਧਾਰਾ 120B ਦੇ ਤਹਿਤ ਸਜ਼ਾਯੋਗ ਅਪਰਾਧਾਂ ਤੋਂ ਬਰੀ ਕਰ ਦਿੱਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment