ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ‘ਚ ਕੀਤਾ ਪੇਸ਼

Rajneet Kaur
2 Min Read

ਬਠਿੰਡਾ : ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 12 ਦਿਨਾਂ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ  ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਉਸ ਨੂੰ ਜੁਡੀਸ਼ਰੀ ਰਿਮਾਂਡ ‘ਤੇ ਬਠਿੰਡਾ ਸੈਂਟਰਲ ਜੇਲ੍ਹ ਭੇਜਿਆ ਗਿਆ

ਪੇਸ਼ੀ ਦੌਰਾਨ  ਬਠਿੰਡਾ ਅਦਾਲਤ ਕੰਪਲੈਕਸ ਵਿਚ ਸੈਂਕੜੇ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਲਾਰੈਂਸਨੂੰ ਸ਼ਹਿਰ ਤੋਂ ਬਾਹਰ ਬਾਰ ਥਾਣਾ ਕੈਂਟ ‘ਚ ਲੱਗੀ ਵਿਸ਼ੇਸ਼ ਅਦਾਲਤ ‘ਚ ਪੇਸ਼ ਕੀਤਾ ਗਿਆ।ਲਾਰੈਂਸ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਵਿੱਚ ਉਨ੍ਹਾਂ ਮੰਗ ਕੀਤੀ ਹੈ ਕਿ ਲਾਰੈਂਸ ਨੂੰ ਜਲਦੀ ਹੀ ਤਿਹਾੜ ਜੇਲ ਵਾਪਸ ਭੇਜਿਆ ਜਾਵੇ।

ਗੈਂਗਸਟਰ ਬਿਸ਼ਨੋਈ ਦਾ ਰਿਮਾਂਡ ਲੈਣ ਲਈ ਜਲੰਧਰ ਪੁਲਿਸ ਵੀ ਅਦਾਲਤ ਦੇ ਬਾਹਰ ਪਹੁੰਚੀ ਸੀ ਪਰ ਜਲੰਧਰ ਪੁਲਿਸ ਨੂੰ ਉਕਤ ਗੈਂਗਸਟਰ ਦਾ ਰਿਮਾਂਡ ਨਹੀਂ ਮਿਲਿਆ। ਐੱਸਐੱਸਪੀ ਜੇ ਏਲਨਚੇਜ਼ੀਅਨ ਨੇ ਦੱਸਿਆ ਕਿ ਕਾਰੋਬਾਰੀ ਤੋਂ ਜਬਰੀ ਵਸੂਲੀ ਕਰਨ ਲਈ ਗੈਂਗਸਟਰ ਗੋਲਡੀ ਬਰਾੜ ਤੇ ਬਿਸ਼ਨੋਈ ਨੇ ਆਪਣੇ ਸ਼ੂਟਰਾਂ ਰਾਹੀਂ ਵਪਾਰੀ ਮੰਗਲਾ ਦੇ ਘਰ ’ਤੇ ਗੋਲ਼ੀਬਾਰੀ ਕੀਤੀ ਅਤੇ ਪੈਟਰੋਲ ਬੰਬ ਨਾਲ ਹਮਲਾ ਕੀਤਾ। ਇਸ ਮਾਮਲੇ ’ਚ ਥਾਣਾ ਥਰਮਲ ਵਿਚ ਕੇਸ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਵੀ ਨਾਮ ਸ਼ਾਮਲ ਸੀ।ਜਿਸ ਤਹਿਤ ਉਸ ਨੂੰ 12 ਸਤੰਬਰ ਨੂੰ ਖਰੜ ਤੋਂ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਸੀ ਤੇ ਅਦਾਲਤ ’ਚ ਪੇਸ਼ ਕਰ ਕੇ 12 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ।

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment