ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ‘ਚ ਕੀਤਾ ਪੇਸ਼, ਜਲੰਧਰ ਪੁਲਿਸ ਨੂੰ ਮਿਲਿਆ ਟ੍ਰਾਂਜਿਟ ਰਿਮਾਂਡ

Rajneet Kaur
2 Min Read

ਨਿਊਜ਼ ਡੈਸਕ: ਅੱਜ ਲਾਰੈਂਸ ਬਿਸ਼ਨੋਈ ਨੂੰ ਬਾਘਾਪੁਰਾਣਾ ਕੋਰਟ ‘ਚ ਪੇਸ਼ ਕੀਤਾ ਗਿਆ। ਤਿੰਨ ਕਤਲਾਂ ਤੇ ਹਥਿਆਰਾਂ ਦੀ ਸਪਲਾਈ ਦੇ ਮਾਮਲੇ ‘ਚ ਜਲੰਧਰ ਪੁਲਿਸ ਨੂੰ ਲੋੜੀਂਦੇ  ਗੈਂਗਸਟਰ ਲਾਰੈਂਸ ਬਿਸ਼ਨੋਈ  ਨੂੰ ਜਲੰਧਰ ਪੁਲਿਸ ਮੋਗਾ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਸੀ।   ਜਾਣਕਾਰੀ ਮੁਤਾਬਿਕ 2 ਅਪ੍ਰੈਲ ਨੂੰ ਹੋਏ ਬਾਘਾਪੁਰਾਣਾ ਦੇ ਮਾੜੀ ਮੁਸਤਫਾ ਵਿਚ ਗੈਂਗਸਟਰ ਹਰਜੀਤ ਪੇਂਟਾ ਦਾ ਕਤਲ ਹੋਇਆ ਸੀ।

ਇਸ ਕਤਲ ‘ਚ ਮਨਪ੍ਰੀਤ ਕੁੱਸਾ ਤੇ ਜਗਰੂਪ ਰੂਪਾ ਸ਼ਾਮਲ ਸਨ। ਬੀਤੇ ਦਿਨ੍ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ ਕਿ ਪੁਲਿਸ ਵਾਲਾ ਲਾਰੈਂਸ ਨਾਲ ਹੱਸ ਹੱਸ ਕੇ ਗਲਾਂ ਕਰ ਰਿਹਾ ਸੀ।   ਉਸ ਵਜ੍ਹਾ ਨਾਲ ਅੱਜ ਮੀਡੀਆ ਨੂੰ ਅੰਦਰ ਜਾਣਦੀ ਇਜਾਜ਼ਤ ਨਹੀਂ ਦਿੱਤੀ ਗਈ।

ਜਲੰਧਰ ਦੀ ਸੈਸ਼ਨ ਕੋਰਟ ‘ਚ ਲਾਰੈਂਸ ਬਿਸ਼ਨੋਈ ਨੂੰ ਜਲੰਧਰ ਪੁਲਿਸ ਨੇ ਹਥਿਆਰਾਂ ਦੀ ਖਰੀਦ ਮਾਮਲੇ ਵਿਚ ਪੇਸ਼ ਕੀਤਾ। ਜਲੰਧਰ ਪੁਲਿਸ ਨੇ ਉਸ ਦਾ 10 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਥਾਣਾ ਪੰਜ ਦੀ ਪੁਲਿਸ ਨੇ ਉਸ ਖ਼ਿਲਾਫ਼ ਅਸਲਾ ਸਪਲਾਈ ਕਰਨ ਦਾ ਕੇਸ ਦਰਜ ਕੀਤਾ ਸੀ, ਇਸੇ ਕੇਸ ‘ਚ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਐਫਆਈਆਰ ਨੰ.- 83 ਮਿਤੀ 17-5-22 ਥਾਣਾ 5 ਵਿਖੇ ਧਾਰਾ 25-54-59 ਆਰਮ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਦੱਸ ਦੇਈਏ ਕਿ ਲਾਰੈਂਸ ਬਿਸ਼ਨੋਈ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਸੀ। 29 ਮਈ ਨੂੰ ਮਾਨਸਾ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਸ ਦੀ ਜ਼ਿੰਮੇਵਾਰੀ ਕੈਨੇਡਾ ਬੈਠੇ ਗੋਲਡੀ ਬਰਾੜ ਨੇ ਲਈ ਸੀ। ਉਹ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਉਸ ਨੇ ਇੰਟਰਨੈੱਟ ਮੀਡੀਆ ‘ਤੇ ਬਿਸ਼ਨੋਈ ਵੱਲੋਂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਉਨ੍ਹਾਂ ਦਾ ਦਾਅਵਾ ਸੀ ਕਿ ਗਾਇਕ ਦਾ ਉਨ੍ਹਾਂ ਦੇ ਸਾਥੀ ਵਿੱਕੀ ਮਿੱਡੂਖੇੜਾ ਦੇ ਕਤਲ ‘ਚ ਹੱਥ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਹੀ ਬਿਸ਼ਨੋਈ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਦਿੱਲੀ ਤੋਂ ਪੰਜਾਬ ਲਿਆਂਦਾ ਗਿਆ ਸੀ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment