ਗੈਂਗਸਟਰ ਲਾਰੈਂਸ ਦੀ ਵੀਡੀਓ ਕਾਲ ਵਾਇਰਲ, ਜੇਲ੍ਹ ਤੋਂ ਪਾਕਿਸਤਾਨੀ ਡੌਨ ਭੱਟੀ ਨੂੰ ਦੇ ਰਿਹਾ ਦੀ ਈਦ ਦੀਆਂ ਮੁਬਾਰਕਾਂ!

Prabhjot Kaur
2 Min Read

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਲਾਰੇਂਸ ਬਿਸ਼ਨੋਈ ਦਾ ਵੀਡੀਓ ਕਾਲ ਵਾਇਰਲ ਹੋ ਗਈ ਹੈ। ਇਸ ਵਿੱਚ ਉਹ ਪਾਕਿਸਤਾਨ ਦੇ ਬਦਨਾਮ ਮਾਫੀਆ ਡਾਨ ਸ਼ਹਿਜ਼ਾਦ ਭੱਟੀ ਨਾਲ ਗੱਲ ਕਰਦੇ ਹੋਏ ਦੇਖਿਆ ਜਾ ਰਿਹਾ ਹੈ। ਲਾਰੈਂਸ, ਭੱਟੀ ਨੂੰ ਈਦ ਦੀਆਂ ਮੁਬਾਰਕਾਂ ਦੇ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਹ ਵੀਡੀਓ 16 ਜੂਨ ਦਾ ਹੈ।

ਹਾਲਾਂਕਿ ਇਸ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਕੋਈ ਰਸਮੀ ਬਿਆਨ ਨਹੀਂ ਆਇਆ ਹੈ। ਲਾਰੈਂਸ ਇਸ ਸਮੇਂ ਗੁਜਰਾਤ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਅਜਿਹੇ ‘ਚ ਉਸ ਦੀ ਵੀਡੀਓ ਕਾਲ ਕਾਰਨ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ।

ਬਦਨਾਮ ਮਾਫੀਆ ਡਾਨ ਸ਼ਹਿਜ਼ਾਦ ਭੱਟੀ ਜਿਸ ਨਾਲ ਲਾਰੈਂਸ ਦੀ ਗੱਲ ਚੱਲ ਰਹੀ ਹੈ, ਉਸ ਦਾ ਨਾਂ ਪਾਕਿਸਤਾਨ ‘ਚ ਕਤਲ, ਭੂ-ਮਾਫੀਆ, ਹਥਿਆਰਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲਿਆਂ ‘ਚ ਦਰਜ ਹੈ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੇ ਇੱਕ ਨੈਸ਼ਨਲ ਚੈਨਲ ਨੂੰ ਇੰਟਰਵੀਊ ਦਿੱਤੀ ਸੀ ਜੋ ਕਾਫ਼ੀ ਵਿਵਾਦਾਤਾਂ ‘ਚ ਹੈ। ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਨੇ ਇਸ ਕੇਸ ਵਿੱਚ 2 ਐਫਆਈਆਰ ਵੀ ਦਰਜ ਕੀਤੀਆਂ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment