FBI ਦੀ ਮੋਸਟ ਵਾਂਟੇਡ ਸੂਚੀ ਵਿੱਚ ਗੈਂਗਸਟਰ ਨਿਤੀਸ਼ ਕੌਸ਼ਲ ਦਾ ਨਾਮ ਸ਼ਾਮਿਲ

Global Team
2 Min Read

ਅਮਰੀਕਾ: ਅੰਤਰਰਾਸ਼ਟਰੀ ਅਪਰਾਧਿਕ ਗਿਰੋਹਾਂ ਖ਼ਿਲਾਫ਼ ਸਖ਼ਤ ਐਕਸ਼ਨ ਲੈਂਦੇ ਹੋਏ, ਯੂ.ਐੱਸ. ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਭਾਰਤ ਨਾਲ ਜੁੜੇ ਇੱਕ ਕੁਖ਼ਿਆਤ ਕ੍ਰਿਮੀਨਲ ਗੈਂਗ ਦੇ ਗੈਂਗਸਟਰ ਨੂੰ ਆਪਣੀ ‘ਮੋਸਟ ਵਾਂਟੇਡ’ ਸੂਚੀ ਵਿੱਚ ਸ਼ਾਮਲ ਕੀਤਾ ਹੈ। FBI ਵੱਲੋਂ ਗੈਂਗਸਟਰ ਨੀਤੀਸ਼ ਕੌਸ਼ਲ ਨੂੰ ‘ਮੋਸਟ ਵਾਂਟੇਡ’ ਅਪਰਾਧੀਆਂ ਦੀ ਸੂਚੀ ਵਿੱਚ ਰੱਖਿਆ ਗਿਆ ਹੈ।

ਫੈਡਰਲ ਏਜੰਸੀ ਨੇ ਨੀਤੀਸ਼ ਕੌਸ਼ਲ ਨੂੰ “ਜੱਗੂ ਭਗਵਾਨਪੁਰੀਆ ਆਰਗੇਨਾਈਜ਼ਡ ਕ੍ਰਾਈਮ ਗਰੁੱਪ (OCG)” ਦਾ ਕਥਿਤ ਸਹਿਯੋਗੀ ਦੱਸਿਆ ਹੈ। ਉਸ ‘ਤੇ ਅਮਰੀਕਾ ਵਿੱਚ ਕਤਲ ਕਰਨ, ਅਗਵਾ ਕਰਨ ਅਤੇ ਡਰੱਗ ਤਸਕਰੀ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ, ਨਾਲ ਹੀ FBI ਨੇ ਦਾਅਵਾ ਕੀਤਾ ਕਿ ਏਜੰਸੀ ਭਗਵਾਨਪੁਰੀਆ ਗੈਂਗ ਦੇ ਨਜ਼ਦੀਕ ਪਹੁੰਚ ਰਹੀ ਹੈ।

ਐੱਫ.ਬੀ.ਆਈ. ਨੇ ਦੱਸਿਆ ਕਿ ਭਾਰਤੀ ਨਾਗਰਿਕ ਕੌਸ਼ਲ ਨੇ ਕਥਿਤ ਤੌਰ ‘ਤੇ ਭਗਵਾਨਪੁਰੀਆ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਦੀ ਤਰਫ਼ੋਂ ਹਿੰਸਾ ਦੀਆਂ ਕਈ ਘਟਨਾਵਾਂ ਨੂੰ ਅੰਜਾਮ ਦਿੱਤਾ, ਜਿਸ ਵਿੱਚ ਅਗਵਾ ਅਤੇ ਕੁੱਟਮਾਰ ਵਰਗੀਆਂ ਵਾਰਦਾਤਾਂ ਵੀ ਸ਼ਾਮਲ ਹਨ। ਜਾਂਚ ਏਜੰਸੀ ਨੇ ਇਹ ਵੀ ਕਿਹਾ, “ਨੀਤੀਸ਼ ਕੌਸ਼ਲ ਦੀ ਭਾਲ ਇੱਕ ਅਜਿਹੇ ਆਰਗੇਨਾਈਜ਼ਡ ਕ੍ਰਾਈਮ ਗਰੁੱਪ ਵਿੱਚ ਕਥਿਤ ਸ਼ਮੂਲੀਅਤ ਲਈ ਕੀਤੀ ਜਾ ਰਹੀ ਹੈ ਜੋ ਕਤਲ, ਅਗਵਾ, ਡਰੱਗ ਤਸਕਰੀ, ਜ਼ਬਰਨ ਵਸੂਲੀ ਹਥਿਆਰਾਂ ਦੀ ਤਸਕਰੀ, ਮਨੀ ਲਾਂਡਰਿੰਗ ਅਤੇ ਮਨੁੱਖੀ ਤਸਕਰੀ ਵਰਗੇ ਕਈ ਅਪਰਾਧਾਂ ਵਿੱਚ ਸ਼ਾਮਲ ਹੈ।”

FBI ਨੇ ਦਾਅਵਾ ਕਰਦਿਆਂ ਕਿਹਾ ਕਿ ਨੀਤੀਸ਼ ਕੌਸ਼ਲ ਕੋਲ ਕਾਫੀ ਹਥਿਆਰ ਹੋ ਸਕਦੇ ਹਨ ਅਤੇ ਨਾਲ ਹੀ ਉਸ ਦੇ ਕਿਤੇ ਵੀ ਭੱਜਣ ਦਾ ਵੀ ਖ਼ਤਰਾ ਹੈ। ਲੋਕਾਂ ਤੋਂ ਮਦਦ ਦੀ ਅਪੀਲ ਕਰਦਿਆਂ ਅਮਰੀਕੀ ਏਜੰਸੀ ਨੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੌਸ਼ਲ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਉਹ ਸਥਾਨਕ FBI ਦਫ਼ਤਰ, ਅਮਰੀਕੀ ਦੂਤਾਵਾਸ ਜਾਂ ਵਣਜ ਦੂਤਾਵਾਸ ਨਾਲ ਸੰਪਰਕ ਕਰਨ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment