ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਲੋੜੀਂਦੇ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਲਿਆਂਦਾ ਗਿਆ ਭਾਰਤ

Rajneet Kaur
2 Min Read

ਨਿਊਜ਼ ਡੈਸਕ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਕਥਿਤ ਤੌਰ ‘ਤੇ ਸ਼ਾਮਿਲ ਗੈਂਗਸਟਰ ਸਚਿਨ ਬਿਸ਼ਨੋਈ ਨੂੰ ਅਜ਼ਰਬਾਈਜਾਨ ਤੋਂ ਭਾਰਤ ਲਿਆਂਦਾ ਗਿਆ ਹੈ। ਦਿੱਲੀ ਪੁਲਿਸ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਦਿੱਲੀ ਪੁਲਿਸ ਦੀ ਸਪੈਸ਼ਲ ਬ੍ਰਾਂਚ ਦੇ ਅਧਿਕਾਰੀ ਮਾਮਲੇ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਅਜ਼ਰਬਾਈਜਾਨ ਦੀ ਰਾਜਧਾਨੀ ਬਾਕੂ ਗਏ ਸਨ।ਸਚਿਨ ਬਿਸ਼ਨੋਈ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ।

ਦਸ ਦਈਏ ਕਿ ਸਚਿਨ ਬਿਸ਼ਨੋਈ, ਸਿੱਧੂ ਮੂਸੇਵਾਲਾ ਦੀ ਹੱਤਿਆ ਤੋਂ ਕੁਝ ਦਿਨ ਪਹਿਲਾਂ ਦਿੱਲੀ ਤੋਂ ਫਰਜ਼ੀ ਪਾਸਪੋਰਟ ਬਣਵਾ ਕੇ ਫਰਾਰ ਹੋ ਗਿਆ ਸੀ। ਹੁਣ ਸਚਿਨ ਦੇ ਭਾਰਤ ਆਉਣ ‘ਤੇ ਕਈ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗੈਂਗਸਟਰ ਸਚਿਨ ਬਿਸ਼ਨੋਈ ਨੂੰ ਹਾਲ ਹੀ ‘ਚ ਅਰਜ਼ਬਾਈਜਾਨ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਸਚਿਨ ਨੇ ਭਾਰਤ ‘ਚ ਰਹਿ ਕੇ ਹੀ ਮੂਸੇਵਾਲਾ ਹੱਤਿਆਕਾਂਡ ਦੀ ਪਲਾਨਿੰਗ ਕੀਤੀ ਤੇ ਫਿਰ ਦਿੱਲੀਓਂ ਫਰਜ਼ੀ ਪਾਸਪੋਰਟ ਬਣਵਾ ਕੇ ਅਜ਼ਰਬਾਈਜਾਨ ਭੱਜ ਗਿਆ ਸੀ।

NIA ਨੇ ਕਿਹਾ ਕਿ ਬਰਾੜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਹੋਰਨਾਂ ਅਤੇ ਕਾਰੋਬਾਰੀਆਂ ਸਮੇਤ ਸ਼ਾਮਿਲ ਸੀ। ਇਸ ਤੋਂ ਇਲਾਵਾ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਗੁਜਰਾਤ ਜੇਲ੍ਹ ਤੋਂ ਦਿੱਲੀ ਲਿਆਂਦਾ ਗਿਆ ਹੈ ਅਤੇ ਰਾਸ਼ਟਰੀ ਰਾਜਧਾਨੀ ਦੀ ਮੰਡੋਲੀ ਜੇਲ੍ਹ ਵਿੱਚ ਬੰਦ ਹੈ। ਦਸਣਯੋਗ ਹੈ ਕਿ ਉਸ ਨੇ ਮੂਸੇਵਾਲਾ ਦੇ ਕਤਲ ਵਿੱਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਸਪੈਸ਼ਲ ਸੈੱਲ ਕਾਊਂਟਰ ਇੰਟੈਲੀਜੈਂਸ ਯੂਨਿਟ ਸਚਿਨ ਨੂੰ ਭਾਰੀ ਸੁਰੱਖਿਆ ਵਿਚਕਾਰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਪੇਸ਼ ਕਰ ਕੇ ਰਿਮਾਂਡ ‘ਤੇ ਲਵੇਗੀ। ਸਚਿਨ ਜੁਲਾਈ 2020 ਤੋਂ ਅਜ਼ਰਬਾਈਜਾਨ ਦੇ ਡਿਟੈਂਸ਼ਨ ਸੈਂਟਰ ‘ਚ ਬੰਦ ਸੀ। 

ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਸ਼ੁਭਦੀਪ ਸਿੰਘ ਸਿੱਧੂ ਦੀ 29 ਮਈ 2022 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਗਾਇਕ ਨੂੰ ਪੁਆਇੰਟ ਬਲੈਂਕ ਰੇਂਜ ‘ਤੇ ਗੋਲੀ ਮਾਰ ਦਿੱਤੀ ਗਈ ਸੀ ਅਤੇ ਮਾਨਸਾ ਦੇ ਸਿਵਲ ਹਸਪਤਾਲ ਲਿਜਾਣ ‘ਤੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਹਮਲਾਵਰਾਂ ਨੇ ਮੂਸੇਵਾਲਾ ‘ਤੇ 30 ਤੋਂ ਵੱਧ ਰਾਊਂਡ ਫਾਇਰ ਕੀਤੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment