ਚੰਡੀਗੜ੍ਹ: ਪੁਲਿਸ ਰਿਮਾਂਡ ਖਤਮ ਹੋਣ ਬਾਅਦ ਗੈਂਗਸਟਰ ਸੰਪਤ ਨਹਿਰਾ ਨੂੰ ਮੁੜ ਸਖ਼ਤ ਸੁਰੱਖਿਆ ਹੇਠ ਰੋਪੜ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਸੰਪਤ ਨਹਿਰਾ ਨੂੰ ਰੋਪੜ ਪੁਲਿਸ ਪੁੱਛਗਿੱਛ ਦੇ ਲਈ ਬਠਿੰਡਾ ਜੇਲ੍ਹ ਤੋਂ ਰੋਪੜ ਲੈ ਕੇ ਆਈ ਸੀ।
ਪੁਲਿਸ ਵੱਲੋਂ ਉਸ ਦਾ ਹੋਰ ਰਿਮਾਂਡ ਮੰਗਿਆ ਗਿਆ ਤਾਂ ਜੋ ਹੋਰ ਤਹਿਕੀਕਾਤ ਕੀਤੀ ਜਾ ਸਕੇ । ਜਿਸ ਤੋਂ ਬਾਅਦ ਅਦਾਲਤ ਨੇ ਗੈਂਗਸਟਰ ਸੰਪਤ ਨਹਿਰਾ ਨੂੰ 1 ਦਿਨ ਦੇ ਹੋਰ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਹੈ। ਦੱਸ ਦਈਏ ਕਿ ਸੰਪਤ ਨਹਿਰਾ ਦਾ ਨਾਂ ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੇ ਕਤਲਕਾਂਡ ਦੇ ਵਿੱਚ ਵੀ ਆਇਆ ਹੈ, ਜਿਸ ਨੂੰ ਬਠਿੰਡਾ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।