Tarn Taran Encounter: ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਠਭੇੜ, ਦੋ ਕਾਬੂ

Global Team
2 Min Read

ਤਰਨਤਾਰਨ: ਤਰਨਤਾਰਨ ਵਿੱਚ ਬੀਤੀ ਰਾਤ ਇੱਕ ਪੁਲਿਸ ਮੁਕਾਬਲਾ ਹੋਇਆ। ਸੀਆਈਏ ਸਟਾਫ਼ ਦੀ ਟੀਮ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਹੋਈ। ਇਸ ਕਾਰਵਾਈ ਦੌਰਾਨ ਇੱਕ ਗੈਂਗਸਟਰ ਨੂੰ ਗੋਲੀ ਲੱਗੀ। ਜਿਸ ਤੋਂ ਬਾਅਦ ਉਸਨੂੰ ਅਤੇ ਉਸਦੇ ਸਾਥੀ ਨੂੰ ਪੁਲਿਸ ਨੇ ਦਬੋਚ ਲਿਆ। ਗੈਂਗਸਟਰ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਕਾਬੂ ਕੀਤੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਵਜੋਂ ਹੋਈ ਹੈ। ਜਦਕਿ ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ ਵਾਸੀ ਪਿੰਡ ਇੱਬਨ ਵਜੋਂ ਹੋਈ ਹੈ। ਦਰਅਸਲ, ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਸਾਥੀ ਨਾਲ ਬਾਈਕ ‘ਤੇ ਇਲਾਕੇ ‘ਚ ਕੋਈ ਵਾਰਦਾਤ ਕਰਨ ਲਈ ਘੁੰਮ ਰਿਹਾ ਹੈ।

ਜਿਸ ਤੋਂ ਬਾਅਦ ਗੁਰਦੁਆਰਾ ਬੀੜ ਸਾਹਿਬ ਤੋਂ ਪਿੰਡ ਕਸੇਲ ਨੂੰ ਜਾਂਦੀ ਸੜਕ ‘ਤੇ ਪੁਲਿਸ ਨੇ ਨਾਕਾਕਬੰਦੀ ਕੀਤੀ, ਇਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਦੋਵਾਂ ਨੇ ਪੁਲਿਸ ‘ਤੇ ਚਾਰ ਗੋਲੀਆਂ ਚਲਾਈਆਂ। ਇਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਜਿਸ ਵਿੱਚ ਇੱਕ ਗੈਂਗਸਟਰ ਨੂੰ ਦੋ ਗੋਲੀਆਂ ਲੱਗੀਆਂ। ਗੈਂਗਸਟਰ ਰਾਜੂ ਸ਼ੂਟਰ ਖ਼ਿਲਾਫ਼ 8 ਕੇਸ ਦਰਜ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment