ਗੈਂਗਸਟਰ ਸੁਖਪ੍ਰੀਤ ਬੁੱਢਾ ਨੂੰ ਪੁਲਿਸ ਨੇ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਸੁਖਪ੍ਰੀਤ ਬੁੱਡਾ ਨੂੰ 30 ਨਵੰਬਰ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਦੱਸ ਦਈਏ ਕਿ
ਸੁਖਪ੍ਰੀਤ ਬੁੱਡਾ ਨੂੰ ਅਰਮੀਨੀਆ ਤੋਂ ਭਾਰਤ ਭੇਜ ਦਿੱਤਾ ਗਿਆ ਸੀ, ਜਿਸ ਨੂੰ ਸ਼ੁੱਕਰਵਾਰ ਦੀ ਰਾਤ ਸਮੇਂ ਪੰਜਾਬ ਪੁਲਿਸ ਨੇ ਦਿੱਲੀ ਏਅਰਪੋਰਟ ‘ਤੇ ਹਿਰਾਸਤ ਵਿੱਚ ਲੈ ਲਿਆ।
ਦੱਸਣਯੋਗ ਇਹ ਵੀ ਹੈ ਕਿ ਸੁਖਪ੍ਰੀਤ ਬੁੱਢਾ ਪੰਜਾਬ ਦਾ ਇਕ ਮਸ਼ਹੂਰ ਗੈਂਗਸਟਰ ਹੈ ਜੋ ਪੰਜਾਬ ਵਿਚ ਕਈ ਵੱਡੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਿਹਾ ਸੀ।
ਉਸ ‘ਤੇ ਸਾਲ 2011 ਵਿਚ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ ਕਿਉਂਕਿ ਉਸ ਨੂੰ ਸਾਲ 2016 ਵਿਚ ਜੇਲ੍ਹ ਤੋਂ ਪੈਰੋਲ’ ਤੇ ਰਿਹਾਅ ਕੀਤਾ ਗਿਆ ਸੀ। ਉਸ ‘ਤੇ ਪੰਜਾਬ ਸਮੇਤ ਹਰਿਆਣਾ ਦੇ ਵੱਖ-ਵੱਖ ਥਾਣਿਆਂ ਵਿਚ ਕਈ ਅਪਰਾਧਿਕ ਕੇਸ ਦਰਜ ਹਨ।