ਨਿਊਜ਼ ਡੈਸਕ: ਤੇਲ ਕੰਪਨੀਆਂ ਵੱਲੋਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਗੈਸ ਸਿਲੰਡਰ ਦੀ ਕੀਮਤ ਬਦਲ ਦਿੱਤੀ ਜਾਂਦੀ ਹੈ। 1 ਜੂਨ ਨੂੰ ਵੀ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਵਿੱਚ 83 ਰੁਪਏ ਦੀ ਕਟੌਤੀ ਕੀਤੀ ਗਈ ਸੀ, ਜਿਸ ਤੋਂ ਬਾਅਦ ਆਮ ਲੋਕਾਂ ਨੇ ਸੁੱਖ ਦਾ ਸਾਹ ਲਿਆ ਸੀ। ਪਰ ਇਸ ਵਾਰ ਤੇਲ ਕੰਪਨੀਆਂ ਨੇ 4 ਜੁਲਾਈ ਨੂੰ ਗੈਸ ਸਿਲੰਡਰ ਦੀ ਕੀਮਤ ਵਧਾ ਦਿੱਤੀ ਹੈ। ਇਸ ਵਾਰ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਐਲਪੀਜੀ ਗੈਸ ਸਿਲੰਡਰ ਦੇ ਰੇਟ ਵਿੱਚ 7 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਹੈ। ਦੱਸ ਦੇਈਏ ਕਿ ਇਸ ਵਾਰ 1 ਜੁਲਾਈ ਨੂੰ ਗੈਸ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ।
ਰਿਪੋਰਟ ਅਨੁਸਾਰ ਰਾਜਧਾਨੀ ਦਿੱਲੀ ਵਿੱਚ 19 ਕਿਲੋ ਦਾ ਕਮਰਸ਼ੀਅਲ ਐਲਪੀਜੀ ਸਿਲੰਡਰ 1,773 ਰੁਪਏ ਦੀ ਬਜਾਏ 1,780 ਰੁਪਏ ਵਿੱਚ ਮਿਲੇਗਾ। ਯਾਨੀ ਹੁਣ ਇਸ ਦੇ ਲਈ ਤੁਹਾਨੂੰ ਪਹਿਲਾਂ ਦੇ ਮੁਕਾਬਲੇ 7 ਰੁਪਏ ਜ਼ਿਆਦਾ ਦੇਣੇ ਹੋਣਗੇ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਹ ਦਿੱਲੀ ‘ਚ ਸਿਰਫ 1103 ਰੁਪਏ ਦੀ ਪੁਰਾਣੀ ਕੀਮਤ ‘ਤੇ ਉਪਲਬਧ ਹੋਵੇਗਾ। ਪਿਛਲੇ ਚਾਰ ਮਹੀਨਿਆਂ ਤੋਂ ਲਗਾਤਾਰ ਗੈਸ ਸਿਲੰਡਰ ਦੀਆਂ ਕੀਮਤਾਂ ਘਟਾ ਕੇ ਖਪਤਕਾਰਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਪਰ ਅੱਜ ਤੋਂ ਕੀਮਤ ਵਿੱਚ ਮਾਮੂਲੀ ਵਾਧਾ ਹੋਇਆ ਹੈ।ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਵਿੱਚ ਐਲਪੀਜੀ ਗੈਸ ਦੀਆਂ ਕੀਮਤਾਂ ਪਹਿਲਾਂ ਵਾਂਗ ਹੀ ਬਰਕਰਾਰ ਹਨ। ਘਰੇਲੂ ਐਲਪੀਜੀ ਸਿਲੰਡਰ ਦੀ ਦਿੱਲੀ ਵਿੱਚ ਕੀਮਤ 1103 ਰੁਪਏ, ਕੋਲਕਾਤਾ ਵਿੱਚ 1129 ਰੁਪਏ, ਮੁੰਬਈ ਵਿੱਚ 1102.50 ਰੁਪਏ ਅਤੇ ਚੇਨਈ ਵਿੱਚ 1118.50 ਰੁਪਏ ਹੈ।
1 ਮਾਰਚ 2023 ਨੂੰ ਸਿਲੰਡਰ ਦੀ ਕੀਮਤ 2119.50 ਰੁਪਏ ਸੀ। ਇਸ ਤੋਂ ਬਾਅਦ ਅਪ੍ਰੈਲ ਵਿੱਚ ਇਹ ਘਟ ਕੇ 2028 ਰੁਪਏ, ਮਈ ਵਿੱਚ 1856.50 ਰੁਪਏ ਅਤੇ 1 ਜੂਨ ਨੂੰ 1773 ਰੁਪਏ ਹੋ ਗਈ। ਹੁਣ ਚਾਰ ਮਹੀਨਿਆਂ ਬਾਅਦ ਸਿਲੰਡਰ ਦੀ ਕੀਮਤ 7 ਰੁਪਏ ਵਧ ਗਈ ਹੈ।