ਰਿਹਾਇਸ਼ੀ ਇਮਾਰਤ ‘ਚ ਗੈਸ ਸਿਲੰਡਰ ਲੀਕ ਹੋਣ ਤੋਂ ਬਾਅਦ ਹੋਇਆ ਧਮਾਕਾ, 8 ਲੋਕਾਂ ਦੀ ਮੌਤ

TeamGlobalPunjab
1 Min Read

ਨਿਊਜ਼ ਡੈਸਕ: ਉੱਤਰ-ਪੂਰਬੀ ਚੀਨ ਵਿੱਚ ਇੱਕ ਰਿਹਾਇਸ਼ੀ ਇਮਾਰਤ ‘ਚ ਗੈਸ ਸਿਲੰਡਰ ਲੀਕ ਹੋਣ ਕਾਰਨ ਧਮਾਕਾ ਹੋ ਗਿਆ ਜਿਸ ਵਿੱਚ 8 ਲੋਕਾਂ ਦੀ ਮੌਤ ਹੋ ਗਈ। ਰਿਪੋਰਟਾਂ ਮੁਤਾਬਕ ਤੱਟਵਰਤੀ ਸ਼ਹਿਰ ਡਾਲਿਆਨ ਵਿੱਚ ਅੱਗ ਲੱਗਣ ਤੋਂ ਬਾਅਦ ਪੰਜ ਹੋਰ ਲੋਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਹਾਲੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਹਾਦਸਾ ਸ਼ਹਿਰ ਦੇ ਪੁਲੰਦੀਆਂ ਜ਼ਿਲ੍ਹੇ ਵਿੱਚ ਅੱਧੀ ਰਾਤ ਦੇ ਲਗਭਗ ਵਾਪਰਿਆ।

ਦੱਸਿਆ ਗਿਆ ਹੈ ਕਿ ਘਟਨਾ ਦੀ ਜਾਣਕਾਰੀ ਮਿਲਦੇ ਹੀ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਤੇ ਅਤੇ ਸਥਾਨਕ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਗਈ। ਸਵੇਰੇ ਢਾਈ ਵਜੇ ਅੱਗ ‘ਤੇ ਕਾਬੂ ਪਾ ਲਿਆ ਗਿਆ।

ਅਧਿਕਾਰੀਆਂ ਮੁਤਾਬਕ ਹੁਣ ਤੱਕ ਇਸ ਘਟਨਾ ਵਿੱਚ 8 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਹੋ ਚੁੱਕੀ ਹੈ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਜਾਇਆ ਗਿਆ ਹੈ ਅਤੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਹ ਘਟਨਾ ਕਿਸ ਕਾਰਨ ਵਾਪਰੀ, ਇਸ ਦੀ ਜਾਂਚ ਕੀਤੀ ਜਾ ਰਹੀ ਹੈ।

Share this Article
Leave a comment