ਲੁਧਿਆਣਾ ਫੈਕਟਰੀ ‘ਚ ਹੋਈ ਗੈਸ ਲੀਕ, 9 ਲੋਕਾਂ ਦੀ ਮੌਤ, ਕਈ ਬੇਹੋਸ਼

navdeep kaur
2 Min Read

ਲੁਧਿਆਣਾ : ਅੱਜ ਸਵੇਰੇ ਲੁਧਿਆਣਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਿਸ ਵਿੱਚ ਗਿਆਸਪੁਰਾ ਇਲਾਕੇ ਦੀ ਸੂਆ ਰੋਡ ‘ਤੇ ਇੱਕ ਫੈਕਟਰੀ ਤੋਂ ਗੈਸ ਲੀਕ ਹੋਣ ਕਾਰਨ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਹੈ। ਕਈ ਗੈਸ ਚੜ੍ਹਨ ਕਾਰਨ ਬੇਹੋਸ਼ ਹੋ ਗਏ ਹਨ।
ਦੱਸਿਆ ਜਾ ਰਿਹਾ ਹੈ ਕਿ ਸਾਹ ਲੈਣ ‘ਚ ਤਕਲੀਫ ਦੀ ਸ਼ਿਕਾਇਤ ਕਰਨ ਵਾਲੇ ਕਰੀਬ 10 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੀੜਤਾਂ ਨੂੰ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਕੁਝ ਲੋਕ ਸੜਕ ‘ਤੇ ਮ੍ਰਿਤਕ ਪਾਏ ਗਏ। ਇਸ ਘਟਨਾ ਕਾਰਨ ਸਥਾਨਕ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ, ਜਿਨ੍ਹਾਂ ਵਿੱਚੋਂ ਕਈਆਂ ਨੇ ਜਾਨ ਬਚਾਉਣ ਲਈ ਆਪਣੇ ਘਰ ਵੀ ਛੱਡ ਦਿੱਤੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਪੂਰੀ ਘਟਨਾ ‘ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ, ਪ੍ਰਸ਼ਾਸਨ ਤੇ NDRF ਟੀਮਾਂ ਮੌਕੇ ‘ਤੇ ਮੌਜੂਦ ਹਨ। ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ। ਅਧਿਕਾਰੀਆਂ ਵੱਲੋਂ ਮੌਕੇ ‘ਤੇ ਬਚਾਅ ਲਈ NDRF ਦੇ ਜਵਾਨਾਂ ਨੂੰ ਬੁਲਾਇਆ ਗਿਆ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਸਥਾਨਕ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਗਿਆਸਪੁਰਾ ਸਥਿਤ ਇਮਾਰਤ ਵਿੱਚ ਹਾਦਸਾ ਸਵੇਰੇ 7.15 ਵਜੇ ਹੋਇਆ। ਵਿਧਾਇਕ ਰਾਜਿੰਦਰਪਾਲ ਕੌਰ ਨੇ ਕਿਹਾ ਕਿ ਇਮਾਰਤ ਵਿੱਚ ਮਿਲਕ ਬੂਥ ਬਣਿਆ ਹੋਇਆ ਸੀ ਅਤੇ ਜੋ ਵੀ ਸਵੇਰੇ ਇਥੇ ਦੁੱਧ ਲੈਣ ਗਿਆ ਉਹ ਵੀ ਬੇਹੋਸ਼ ਹੋ ਗਿਆ । ਉਸ ਇਮਾਰਤ ਦੇ 300 ਮੀਟਰ ਦੇ ਦਾਇਰੇ ਵਿੱਚ ਜਾਣ ‘ਤੇ ਲੋਕ ਬੇਹੋਸ਼ ਹੋ ਰਹੇ ਹਨ ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment