ਗੌਰਵ ਚੋਪੜਾ ਦੀ ਮਾਤਾ ਦੇ ਦੇਹਾਂਤ ਤੋਂ 10 ਦਿਨ ਬਾਅਦ ਪਿਤਾ ਨੇ ਵੀ ਦੁਨੀਆ ਨੂੰ ਕਿਹਾ ਅਲਵਿਦਾ

TeamGlobalPunjab
1 Min Read

ਨਵੀਂ ਦਿੱਲੀ: ਟੀਵੀ ਅਦਾਕਾਰ ਗੌਰਵ ਚੋਪੜਾ ਦੀ ਜ਼ਿੰਦਗੀ ਵਿੱਚ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਅਦਾਕਾਰ ਦੀ ਮਾਤਾ ਦੇ ਦੇਹਾਂਤ ਤੋਂ ਲਗਭਗ 10 ਦਿਨ ਬਾਅਦ ਹੀ ਅਦਾਕਾਰ ਦੇ ਪਿਤਾ ਦਾ ਵੀ ਦੇਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਦੇ ਪਿਤਾ ਕੋਰੋਨਾ ਵਾਇਰਸ ਸੰਕਰਮਿਤ ਸਨ ਅਤੇ ਦਿੱਲੀ ਦੇ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਰਿਹਾ ਸੀ। ਇਸ ਤੋਂ ਪਹਿਲਾਂ ਅਦਾਕਾਰ ਦੀ ਮਾਂ ਦਾ ਦੇਹਾਂਤ ਹੋ ਗਿਆ ਸੀ, ਜੋ ਕੈਂਸਰ ਦੀ ਬੀਮਾਰੀ ਨਾਲ ਜੂਝ ਰਹੀ ਸਨ। ਰਿਪੋਰਟਾਂ ਦੇ ਅਨੁਸਾਰ ਉਨ੍ਹਾਂ ਦੇ ਮਾਤਾ- ਪਿਤਾ ਦੋਵਾਂ ਦੇ ਕੋਰੋਨਾ ਵਾਇਰਸ ਟੈਸਟ ਪਾਜ਼ਿਟਿਵ ਪਾਏ ਗਏ ਸਨ।

ਅਦਾਕਾਰ ਨੇ ਇੰਸਟਾਗਰਾਮ ‘ਤੇ ਆਪਣੇ ਪਿਤਾ ਦੀ ਫੋਟੋ ਦੇ ਨਾਲ ਇਮੋਸ਼ਨਲ ਨੋਟ ਜਾਰੀ ਕੀਤਾ ਹੈ ਅਤੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡਿਆ ਪੋਸਟ ‘ਤੇ ਆਪਣੇ ਪਿਤਾ ਨੂੰ ਯਾਦ ਕੀਤਾ ਹੈ ਅਤੇ ਦੁੱਖ ਵਿਅਕਤ ਕੀਤਾ ਹੈ ਕਿ ਸਿਰਫ 10 ਦਿਨਾਂ ਵਿੱਚ ਉਨ੍ਹਾਂ ਦੇ ਮਾਤਾ- ਪਿਤਾ ਚਲੇ ਗਏ। ਇਸ ਤੋਂ ਪਹਿਲਾਂ ਉਨ੍ਹਾਂ ਨੇ 20 ਅਗਸਤ ਨੂੰ ਆਪਣੀ ਮਾਂ ਨੂੰ ਲੈ ਕੇ ਇੱਕ ਪੋਸਟ ਕੀਤੀ ਸੀ।

https://www.instagram.com/p/CEjX8OinNH-/

 

- Advertisement -

https://www.instagram.com/p/CEHlFHtH6e2/

Share this Article
Leave a comment