ਚੰਡੀਗੜ੍ਹ: ਭਾਰਤੀ ਕ੍ਰਿਕਟ ਟੀਮ ਦੇ ਮੁੱਖ ਕੋਚ ਅਤੇ ਸਾਬਕਾ ਭਾਜਪਾ ਸੰਸਦ ਮੈਂਬਰ ਗੌਤਮ ਗੰਭੀਰ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਹ ਜਾਣਕਾਰੀ ਗੰਭੀਰ ਦੇ ਦਫ਼ਤਰ ਵੱਲੋਂ ਬੁੱਧਵਾਰ ਨੂੰ ਦਿੱਤੀ ਗਈ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਨਾਲ ਸੰਪਰਕ ਕੀਤਾ ਅਤੇ ਐਫਆਈਆਰ ਦਰਜ ਕਰਵਾਈ ਅਤੇ ਆਪਣੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ।
ਗੌਤਮ ਗੰਭੀਰ ਨੂੰ ‘ISIS ਕਸ਼ਮੀਰ’ ਨਾਮਕ ਇੱਕ ਮੇਲ ਆਈਡੀ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੇ ਦਿੱਲੀ ਪੁਲਿਸ ਨਾਲ ਸੰਪਰਕ ਕੀਤਾ ਅਤੇ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਈ ਹੈ। ਨਾਲ ਹੀ ਉਨ੍ਹਾਂ ਨੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣ ਦੀ ਮੰਗ ਕੀਤੀ ਹੈ। ਗੰਭੀਰ ਪਹਿਲਾਂ ਵੀ ਸੁਰੱਖਿਆ ਚਿੰਤਾਵਾਂ ਕਾਰਨ ਖ਼ਬਰਾਂ ਵਿੱਚ ਰਹੇ ਹਨ ਪਰ ਇਸ ਵਾਰ ਉਨ੍ਹਾਂ ਨੂੰ ਇੱਕ ਅੱਤਵਾਦੀ ਸੰਗਠਨ ਤੋਂ ਖ਼ਤਰਾ ਹੈ, ਜਿਸ ਕਾਰਨ ਨਾ ਸਿਰਫ਼ ਉਹ ਸਗੋਂ ਉਨ੍ਹਾਂ ਦਾ ਪੂਰਾ ਪਰਿਵਾਰ ਡਰਿਆ ਹੋਇਆ ਹੈ।
ਪਹਿਲਗਾਮ ਅੱਤਵਾਦੀ ਹਮਲੇ ਵਿੱਚ 27 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਲੋਕ ਸ਼ਾਮਿਲ ਹਨ। ਇਹ 2019 ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ। ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਵਿਦੇਸ਼ੀ ਸੈਲਾਨੀਆਂ ਸਮੇਤ 27 ਲੋਕ ਮਾਰੇ ਗਏ ਹਨ। ਰਾਜ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਵੀ ਕਰ ਰਹੀ ਹੈ। ਅੱਤਵਾਦੀ ਹਮਲੇ ਕਾਰਨ ਇਸ ਸਮੇਂ ਪੂਰਾ ਦੇਸ਼ ਗੁੱਸੇ ਵਿੱਚ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।