ਨਿਊਜ਼ ਡੈਸਕ: ਆਈਪੀਐਲ 2024 ਦੇ ਤੋਂ ਪਹਿਲਾਂ, ਸਾਬਕਾ ਕ੍ਰਿਕਟਰ ਗੌਤਮ ਗੰਭੀਰ ਨੇ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਖੁਦ ਲੋਕ ਸਭਾ ਚੋਣ ਨਾਂ ਲੜਨ ਦਾ ਫੈਸਲਾ ਲਿਆ, ਜਿਸ ਤੋਂ ਬਾਅਦ ਗੌਤਮ ਟਿਕਟ ਦੀ ਦੌੜ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਆਗਾਮੀ ਆਈਪੀਐਲ 2024 ਸੀਜ਼ਨ ਤੋਂ ਪਹਿਲਾਂ, ਗੌਤਮ ਗੰਭੀਰ ਨੇ ਜੇਪੀ ਨੱਡਾ ਨੂੰ ਉਨ੍ਹਾਂ ਦੇ ਸਿਆਸੀ ਫਰਜ਼ਾਂ ਤੋਂ ਮੁਕਤ ਕਰਨ ਦੀ ਅਪੀਲ ਕੀਤੀ ਹੈ। ਅਸਲ ‘ਚ ਗੰਭੀਰ ਕੋਲਕਾਤਾ ਨਾਈਟ ਰਾਈਡਰਜ਼ ਦੇ ਮੈਂਟਰ ਵਜੋਂ ਆਪਣਾ ਕਾਰਜਕਾਲ ਸ਼ੁਰੂ ਕਰ ਰਹੇ ਹਨ।
ਗੌਤਮ ਗੰਭੀਰ ਨੇ X ‘ਤੇ ਟਵੀਟ ਕਰਦੇ ਲਿਖਿਆ, ‘ਮੈਂ ਪਾਰਟੀ ਪ੍ਰਧਾਨ ਜੇਪੀ ਨੱਡਾ ਜੀ ਨੂੰ ਬੇਨਤੀ ਕੀਤੀ ਹੈ ਕਿ ਉਹ ਮੈਨੂੰ ਮੇਰੇ ਸਿਆਸੀ ਫਰਜ਼ਾਂ ਤੋਂ ਮੁਕਤ ਕਰਨ ਤਾਂ ਜੋ ਮੈਂ ਆਪਣੇ ਆਉਣ ਵਾਲੇ ਕ੍ਰਿਕਟ ਪ੍ਰਤੀ ਜ਼ਿਮੇਵਾਰੀਆਂ ‘ਤੇ ਧਿਆਨ ਦੇ ਸਕਾਂ। ਮੈਨੂੰ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ ਲਈ ਮੈਂ ਮਾਣਯੋਗ ਪ੍ਰਧਾਨ ਮੰਤਰੀ ਅਤੇ ਮਾਣਯੋਗ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।’
I have requested Hon’ble Party President @JPNadda ji to relieve me of my political duties so that I can focus on my upcoming cricket commitments. I sincerely thank Hon’ble PM @narendramodi ji and Hon’ble HM @AmitShah ji for giving me the opportunity to serve the people. Jai Hind!
— Gautam Gambhir (@GautamGambhir) March 2, 2024
ਲੋਕ ਸਭਾ ਚੋਣਾਂ 2024 ਤੋਂ ਠੀਕ ਪਹਿਲਾਂ ਆਈ ਇਸ ਖਬਰ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਗੌਤਮ ਗੰਭੀਰ ਦੀ ਥਾਂ ਕੌਣ ਲੈ ਸਕਦਾ ਹੈ? ਭਾਜਪਾ ਦੀ ਕੇਂਦਰੀ ਚੋਣ ਕਮੇਟੀ (ਸੀਈਸੀ) ਦੀ ਬੈਠਕ ਵੀਰਵਾਰ ਨੂੰ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ‘ਤੇ ਹੋਈ ਅਤੇ ਪਾਰਟੀ ਜਲਦ ਹੀ ਆਪਣੇ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕਰ ਸਕਦੀ ਹੈ। ਸਿਆਸੀ ਮਾਹਿਰਾਂ ਮੁਤਾਬਕ ਪੂਰਬੀ ਦਿੱਲੀ ਸੀਟ ‘ਤੇ ਗੰਭੀਰ ਦੀ ਥਾਂ ਕੌਣ ਲਵੇਗਾ, ਇਹ ਅੰਦਾਜ਼ਾ ਲਗਾਉਣਾ ਅਜੇ ਮੁਸ਼ਕਲ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।