ਡੈਲਟਾ ਪੱਲਸ ਵੇਰੀਐਂਟ ਦੇ ਵਧਦੇ ਮਾਮਲਿਆਂ ਵਿਚਕਾਰ DGCA ਨੇ ਲਿਆ ਅਹਿਮ ਫ਼ੈਸਲਾ, ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਈ ਪਾਬੰਦੀ

TeamGlobalPunjab
1 Min Read

ਦੇਸ਼ ‘ਚ ਡੈਲਟਾ ਪੱਲਸ ਵੇਰੀਐਂਟ ਦੇ ਵਧਦੇ ਮਾਮਲਿਆਂ ਤੇ ਤੀਜੀ ਲਹਿਰ ਵਿਚਕਾਰ DGCA ਨੇ ਅਹਿਮ ਫ਼ੈਸਲਾ ਲਿਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਇੱਕ ਵਾਰ ਫਿਰ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਵਧਾ ਦਿੱਤੀ ਹੈ। ਹੁਣ ਇਹ ਪਾਬੰਦੀ 31 ਜੁਲਾਈ 2021 ਤੱਕ ਲਾਗੂ ਰਹੇਗੀ।

- Advertisement -

ਪਿਛਲੇ ਸਾਲ ਮਾਰਚ ਵਿੱਚ ਕੋਰੋਨਾ ਦੇ ਕਾਰਨ ਅੰਤਰਰਾਸ਼ਟਰੀ ਉਡਾਣਾਂ ‘ਤੇ ਪਾਬੰਦੀ ਲਗਾਈ ਗਈ ਸੀ। ਉਦੋਂ ਤੋਂ ਇਹ ਪਾਬੰਦੀ ਲਗਾਤਾਰ ਵੱਧਦੀ ਜਾ ਰਹੀ ਹੈ। DGCA ਨੇ ਬੁੱਧਵਾਰ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਅੰਤਰ ਰਾਸ਼ਟਰੀ ਉਡਾਣਾਂ ‘ਤੇ ਪਾਬੰਦੀ 31 ਜੁਲਾਈ ਤੱਕ ਵਧਾਏ ਜਾਣ ਦੀ ਜਾਣਕਾਰੀ ਦਿੱਤੀ ਹੈ।

Share this Article
Leave a comment