ਬੀ.ਐੱਸ ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

TeamGlobalPunjab
2 Min Read

ਬੇਂਗਲੁਰੂ: ਕਰਨਾਟਕ ਦੀ ਰਾਜਨੀਤੀ ਵਿੱਚ ਇੱਕ ਵਾਰ ਫਿਰ ਹਲਚਲ ਮੱਚ ਗਈ ਹੈ। ਸੋਮਵਾਰ ਨੂੰ ਬੀ.ਐੱਸ ਯੇਦੀਯੁਰੱਪਾ ਨੇ ਕਰਨਾਟਕ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਯੇਦੀਯੁਰੱਪਾ ਨੇ ਰਾਜ ਭਵਨ ‘ਚ ਰਾਜਪਾਲ ਥਾਵਰਚੰਦ  ਗਹਿਲੋਤ ਨੂੰ ਅਸਤੀਫ਼ਾ ਸੌਂਪਿਆ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਯੇਦੀਯੁਰੱਪਾ ਨੇ ਕਿਹਾ ਕਿ ਮੈਂ ਦੁਖੀ ਹੋ ਕੇ ਨਹੀਂ ਸਗੋਂ ਖੁਸ਼ੀ ਨਾਲ ਅਜਿਹਾ ਕਰ ਰਿਹਾ ਹਾਂ। ਯੇਦੀਯੁਰੱਪਾ ਨੇ 75 ਸਾਲ ਤੋਂ ਵੱਧ ਉਮਰ ਹੋਣ ਦੇ ਬਾਵਜੂਦ ਉਨ੍ਹਾਂ ਨੇ ਦੋ ਸਾਲ ਮੁੱਖ ਮੰਤਰੀ ਦੇ ਰੂਪ ‘ਚ ਸੇਵਾ ਕਰਨ ਦਾ ਮੌਕਾ ਦੇਣ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰੀ ਪ੍ਰਧਾਨ ਜੇ. ਪੀ. ਨੱਢਾ ਦਾ ਧੰਨਵਾਦ ਕੀਤਾ।

ਹੁਣ ਨਵੇਂ ਸੀਐੱਮ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ। ਨਵੇਂ ਸੀਐੱਮ ਦੀ ਦੌੜ ‘ਚ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ, ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀਐੱਲ ਸੰਤੋਸ਼ ਤੇ ਡਿਪਟੀ ਸੀਐੱਮ ਲਕਸ਼ਮਣ ਸਾਵਦੀ ਦਾ ਨਾਂ ਲਿਆ ਜਾ ਰਿਹਾ ਹੈ।
ਅਸਤੀਫੇ ਦਾ ਐਲਾਨ ਕਰਦਿਆਂ ਬੀ.ਐੱਸ. ਯੇਦੀਯੁਰੱਪਾ ਨੇ ਕਿਹਾ ਕਿ ਕਰਨਾਟਕ ਦੇ ਲੋਕਾਂ ਲਈ ਉਨ੍ਹਾਂ ਨੇ ਬਹੁਤ ਕੁੱਝ ਕਰਨਾ ਹੈ। ਸਾਨੂੰ ਸਾਰਿਆਂ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ। ਯੇਦੀਯੁਰੱਪਾ ਨੇ ਕਿਹਾ ਕਿ ਉਹ ਹਮੇਸ਼ਾ ਮੁਸ਼ਕਿਲ ਵਿੱਚੋਂ ਲੰਘੇ ਹਨ। ਕਰਨਾਟਕ ਵਿੱਚ ਬੀਜੇਪੀ ਸਰਕਾਰ ਦੇ ਦੋ ਸਾਲ ਪੂਰੇ ਹੋਣ ਦਾ ਜਸ਼ਨ ਮਨਾਉਂਦੇ ਹੋਏ ਬੀ.ਐੱਸ. ਯੇਦੀਯੁਰੱਪਾ ਵੀ ਸਵੇਰ ਤੋਂ ਹੀ ਵੱਖ-ਵੱਖ ਪ੍ਰੋਗਰਾਮਾਂ ਵਿੱਚ ਭਾਗ ਲੈ ਰਹੇ ਸਨ।

Share this Article
Leave a comment