ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਵਾਪਰਿਆ ਦਰਦਨਾਕ ਹਾਦਸਾ, 2 ਮੰਜ਼ਿਲਾ ਇਮਾਰਤ ਹੋਈ ਢਹਿ ਢੇਰੀ, 4 ਬੱਚਿਆਂ ਸਣੇ 8 ਲੋਕਾਂ ਦੀ ਮੌਤ

TeamGlobalPunjab
2 Min Read

ਗੌਂਡਾ : ਉੱਤਰ ਪ੍ਰਦੇਸ਼ ਦੇ ਗੋਂਡਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ । ਮਿਲੀ ਜਾਣਕਾਰੀ ਅਨੁਸਾਰ ਇੱਥੇ ਇੱਕ ਘਰ ਵਿੱਚ ਹੋਏ ਧਮਾਕੇ ਕਾਰਨ ਪੂਰੀ ਇਮਾਰਤ ਢਹਿ ਗਈ ਹੈ । ਦਰਅਸਲ, ਯੂਪੀ ਦੇ ਗੋਂਡਾ ਜ਼ਿਲ੍ਹੇ ਦੇ ਟਿਕਰੀ ਪਿੰਡ ਵਿਚ ਇਕ ਘਰ ਵਿਚ ਇਕ ਗੈਸ ਸਿਲੰਡਰ ਫਟਿਆ, ਜਿਸ ਵਿਚ 7 ​​ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ 14 ਲੋਕਾਂ ਨੂੰ ਬਚਾਇਆ ਗਿਆ ਹੈ ਅਤੇ 7 ਜ਼ਖਮੀ ਲੋਕਾਂ ਨੂੰ ਨਜ਼ਦੀਕੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਮੰਗਲਵਾਰ ਦੇਰ ਰਾਤ 11 ਵਜੇ ਦੇ ਕਰੀਬ ਪਿੰਡ ‘ਚ ਨੂਰਲ ਹਸਨ ਦੇ ਘਰ ਅਚਾਨਕ ਧਮਾਕਾ ਹੋਣ ਨਾਲ ਪੂਰੇ ਪਿੰਡ ‘ਚ ਹਫੜਾ-ਦਫੜੀ ਮਚ ਗਈ। ਇਸ ਭਿਆਨਕ ਹਾਦਸੇ ਦੌਰਾਨ 2 ਮਕਾਨ ਪੂਰੀ ਤਰ੍ਹਾਂ ਢਹਿ-ਢੇਰੀ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਸੁਪਰਡੈਂਟ ਸੰਤੋਸ਼ ਕੁਮਾਰ ਨੇ ਦੱਸਿਆ ਕਿ ਮੌਕੇ ‘ਤੇ ਬਚਾਅ ਕਾਰਜ ਜਾਰੀ ਹੈ ਅਤੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਧਮਾਕੇ ਦੌਰਾਨ ਮਲਬੇ ਵਿਚ ਹੋਰ ਲੋਕ ਵੀ ਹੋ ਸਕਦੇ ਹਨ।

ਪੁਲਿਸ ਨੂੰ ਮਿਲੀ ਜਾਣਕਾਰੀ ਦੇ ਅਨੁਸਾਰ, ਪਿੰਡ ਦੇ ਜਿਸ ਘਰ ਵਿਚ ਧਮਾਕਾ ਹੋਇਆ ਸੀ ਉਸ ਘਰ ਦੇ ਮਾਲਕ ਕੋਲ ਪਟਾਕੇ ਬਣਾਉਣ ਦਾ ਲਾਇਸੈਂਸ ਵੀ ਸੀ। ਅਜਿਹੀ ਸਥਿਤੀ ਵਿੱਚ ਪੁਲਿਸ ਇਸ ਮਾਮਲੇ ਦੀ ਜਾਂਚ ਵੀ ਕਰੇਗੀ ਕਿ ਇਹ ਹਾਦਸਾ ਕਿਵੇਂ ਹੋਇਆ ਹੈ । ਹਾਲਾਂਕਿ ਮੌਜੂਦਾ ਸਮੇਂ ਵਿੱਚ ਇਸ ਹਾਦਸੇ ਦੇ ਵਾਪਰਨ ਦਾ ਕਾਰਨ ਗੈਸ ਸਿਲੰਡਰ ਧਮਾਕਾ ਦੱਸਿਆ ਜਾ ਰਿਹਾ ਹੈ।

- Advertisement -

ਦੱਸ ਦੇਈਏ ਕਿ ਗੋਂਡਾ ਵਿੱਚ ਵਾਪਰੇ ਇਸ ਹਾਦਸੇ ‘ਤੇ ਦੁੱਖ ਜ਼ਾਹਰ ਕਰਦਿਆਂ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਉੱਚ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਅਤੇ ਰਾਹਤ ਅਤੇ ਬਚਾਅ ਕਾਰਜ ਮੁਕੰਮਲ ਕਰਨ ਦਾ ਆਦੇਸ਼ ਦਿੱਤਾ ਤੇ ਨਾਲ ਹੀ ਜ਼ਖਮੀਆਂ ਦੇ ਉੱਚਿਤ ਇਲਾਜ ਲਈ ਪ੍ਰਬੰਧ ਅਤੇ ਘਟਨਾ ਦੀ ਉੱਚ ਪੱਧਰੀ ਜਾਂਚ ਦੇ ਵੀ ਆਦੇਸ਼ ਦਿੱਤੇ ਗਏ ਹਨ।

Share this Article
Leave a comment