ਦਿੱਲੀ ‘ਚ 9 ਸਾਲਾ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਕੀਤੀ ਹੱਤਿਆ,ਰਾਹੁਲ ਗਾਂਧੀ ਨੇ ਕੀਤੀ ਪੀੜਤ ਪਰਿਵਾਰ ਨਾਲ ਮੁਲਾਕਾਤ

TeamGlobalPunjab
2 Min Read

ਨਵੀਂ ਦਿੱਲੀ: ਪੱਛਮੀ ਦਿੱਲੀ ਦੇ ਕੈਂਟ ਇਲਾਕੇ ‘ਚ 9 ਸਾਲਾਂ ਬੱਚੀ ਨਾਲ ਜਬਰ ਜਨਾਹ ਤੇ ਹੱਤਿਆ ਦੇ ਮਾਮਲੇ ‘ਚ ਸਥਾਨਕ ਲੋਕਾਂ ਦਾ ਗੁੱਸਾ ਰੁਕਿਆ ਨਹੀਂ ਹੈ।  ਲਗਾਤਾਰ ਤੀਜੇ ਦਿਨ ਬੁੱਧਵਾਰ ਨੂੰ ਇਸ ਵਾਰਦਾਤ ਨੂੰ ਲੈ ਕੇ ਜਾਰੀ ਪ੍ਰਦਰਸ਼ਨ ਵਿਚਕਾਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।ਦਸ ਦਈਏ  ਦਿੱਲੀ ਕੈਂਟ ਸ਼ਮਸ਼ਾਨ ‘ਚ 1 ਅਗਸਤ ਨੂੰ 9 ਸਾਲ ਦੀ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਕਤਲ ਕਰ ਦਿੱਤਾ ਗਿਆ ਸੀ। ਇਸਦੇ ਨਾਲ ਹੀ ਹਮਲਾਵਰਾਂ ਨੇ ਉਸਦੀ ਲਾਸ਼ ਦਾ ਜਬਰਦਸਤੀ ਸਸਕਾਰ ਵੀ ਕਰ ਦਿੱਤਾ ਸੀ ।

ਰਾਹੁਲ ਗਾਂਧੀ ਨੇ ਬੱਚੀ ਦੇ ਮਾਪਿਆਂ ਨਾਲ ਕਾਰ ‘ਚ ਬੈਠ ਕੇ ਉਨ੍ਹਾਂ ਦੀ ਗੱਲ ਨੂੰ ਸੁਣਿਆ। ਰਾਹੁਲ ਗਾਂਧੀ ਨੇ ਪੀੜਤ ਪਰਿਵਾਰ ਨੂੰ ਮਿਲਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੀੜਤ ਪਰਿਵਾਰ ਨਾਲ ਗੱਲ ਕੀਤੀ । ਉਹ ਸਿਰਫ ਨਿਆਂ ਚਾਹੁੰਦੇ ਹਨ ਹੋਰ ਕੁਝ ਨਹੀਂ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨਾਲ ਇਨਸਾਫ਼ ਨਹੀਂ ਹੋਇਆ ਹੈ । ਉਨ੍ਹਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ ਅਤੇ ਅਸੀਂ ਅਜਿਹਾ ਕਰਾਂਗੇ। ਜਦੋਂ ਤੱਕ ਉਨ੍ਹਾਂ ਨੂੰ ਨਿਆਂ ਨਹੀਂ ਮਿਲੇਗਾ ਉਦੋਂ ਤੱਕ ਰਾਹੁਲ ਗਾਂਧੀ ਉਨ੍ਹਾਂ ਨਾਲ ਖੜ੍ਹਾ ਹੈ।

ਮ੍ਰਿਤਕਾ ਦੇ ਮਾਪੇ ਦਾ ਕਹਿਣਾ ਹੈ ਕਿ  ਉਨ੍ਹਾਂ ਦੀ ਬੱਚੀ ਦਾ ਜਬਰ ਜਨਾਹ ਕੀਤਾ ਗਿਆ ਅਤੇ ਇਕ ਪੁਜਾਰੀ ਨੇ ਇਹ ਝੂਠ ਬੋਲ ਕੇ ਉਸ ਦਾ ਜ਼ਬਰਨ ਅੰਤਿਮ ਸੰਸਕਾਰ ਕਰਵਾ ਦਿੱਤਾ ਕਿ ਉਸ ਦੀ ਮੌਤ ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਹੈ। ਪੰਡਿਤ ਨੇ ਕਿਹਾ ਕਿ ਪੁਲਸ ਅਤੇ ਡਾਕਟਰ ਨੂੰ ਬੁਲਾਉਣ ਦੀ ਲੋੜ ਨਹੀਂ ਹੈ, ਇੱਥੇ ਬੱਚੀ ਦਾ ਅੰਤਿਮ ਸੰਸਕਾਰ ਕਰ ਦਿੰਦੇ ਹਾਂ। ਪੰਡਿਤ ਨੇ ਜ਼ਬਰਦਸਤੀ ਬੱਚੀ ਦਾ ਅੰਤਿਮ ਸੰਸਕਾਰ ਕਰ ਦਿੱਤਾ।

- Advertisement -

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਲਗਾਤਾਰ ਦੂਜੇ ਦਿਨ ਗੁੱਸੇ ਲੋਕਾਂ ਨੇ ਸੜਕ ਜਾਮ ਕਰ ਕੇ ਹੰਗਾਮਾ ਕੀਤਾ ਤੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਚੁਕੀ। ਮੰਗਲਵਾਰ ਨੂੰ ਭੀਮ ਆਰਮੀ ਦੇ ਮੁਖੀਆ ਚੰਦਰਸ਼ੇਖਰ ਨੇ ਵੀ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੂੰ ਮੁਲਾਕਾਤ ਕਰਕੇ  ਦਿਲਾਸਾ ਦਿੱਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਰਾਹੁਲ ਗਾਂਧੀ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵੀ ਜਲਦੀ ਹੀ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ।

Share this Article
Leave a comment