ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਵੀ ਜੰਤਰ-ਮੰਤਰ ‘ਤੇ ਕਿਸਾਨ ਸੰਸਦ ਦਾ ਆਯੋਜਨ

TeamGlobalPunjab
1 Min Read

ਨਵੀਂ ਦਿੱਲੀ : ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਸ਼ੁੱਕਰਵਾਰ ਨੂੰ ਵੀ ਜੰਤਰ-ਮੰਤਰ ‘ਤੇ ਕਿਸਾਨ ਸੰਸਦ ਦਾ ਆਯੋਜਨ ਕੀਤਾ ਜਾ ਰਿਹਾ ਹੈ।  ਕਿਸਾਨਾਂ ਨੇ ਦਿੱਲੀ ਵਿੱਚ ਜੰਤਰ-ਮੰਤਰ ਦੇ ਨੇੜੇ ਮਾਨਸੂਨ ਸੈਸ਼ਨ ਦੇ ਵਾਂਗ ਹੀ ਇੱਕ ਕਿਸਾਨ ਸੰਸਦ ਦੀ ਸ਼ੁਰੂਆਤ ਕੀਤੀ ਹੈ। ਕਿਸਾਨਾਂ ਦੀ ਸੰਸਦ ਦਾ ਅੱਜ ਦੂਜਾ ਦਿਨ ਹੈ ਅਤੇ 200 ਕਿਸਾਨ ਜੰਤਰ-ਮੰਤਰ ਵਿਖੇ ਪਹੁੰਚੇ ਹਨ।

ਕਿਸਾਨਾਂ ਨੂੰ ਸਿੰਘੂ ਸਰਹੱਦ ਤੋਂ ਜੰਤਰ-ਮੰਤਰ ਵਿਖੇ ਦਿੱਲੀ ਪੁਲਿਸ ਦੀਆਂ ਚਾਰ ਬੱਸਾਂ ਵਿੱਚ ਲਿਆਂਦਾ ਗਿਆ ਸੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਸਾਰੇ ਕਿਸਾਨ, ਕਿਸਾਨ ਸੰਸਦ ਵਿੱਚ ਵਾਰੀ-ਵਾਰੀ ਆਪਣੀ ਗੱਲ ਰੱਖ ਰਹੇ ਹਨ।  ਉਨ੍ਹਾਂ ਦੱਸਿਆ ਕਿ ਕਿਸਾਨ ਸੰਸਦ ਸ਼ਾਮ 5 ਵਜੇ ਤੱਕ ਚੱਲੇਗੀ। ਕਿਸਾਨ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਗੇ।

ਇਸ ਵਿਚਕਾਰ ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੀ 26 ਜੁਲਾਈ ਤੇ 9 ਅਗਸਤ ਨੂੰ ਪ੍ਰਦਰਸ਼ਨ ਦੀ ਅਗਵਾਈ ਔਰਤਾਂ ਕਰਨਗੀਆਂ। ਇਸ ਦੌਰਾਨ ਜੰਤਰ-ਮੰਤਰ ‘ਤੇ ਸੰਸਦ ਦੀ ਤਰ੍ਹਾਂ ਕਾਰਵਾਈ ਚਲਾਈ ਜਾਵੇਗੀ ਜਿੱਥੇ ਤਿੰਨ ਪੜਾਵਾਂ ‘ਚ ਚਰਚਾ ਹੋਇਆ ਕਰੇਗੀ। ਪ੍ਰਦਰਸ਼ਨ ਲਈ ਹਰ ਦਿਨ 6 ਮੰਡਲੀਅ ਮੈਂਬਰ ਨਿਯੁਕਤ ਕੀਤੇ ਜਾਣਗੇ ਇਨ੍ਹਾਂ ‘ਚੋਂ ਇਕ ਸਪੀਕਰ ਤੇ ਡਿਪਟੀ ਸਪੀਕਰ ਬਣਾਇਆ ਜਾਵੇਗਾ।

Share this Article
Leave a comment