ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਸਨਮਾਨ ‘ਚ ਵੀਰਵਾਰ ਨੂੰ ਸੂਬੇ ‘ਚ ਤਿੰਨ ਦਿਨਾ ਸੋਗ ਦਾ ਐਲਾਨ ਕੀਤਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੂਬੇ ਵਿਚ ਤਿੰਨ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ।ਕਾਂਗਰਸ ਸਣੇ ਭਾਜਪਾ ਨੇ ਵੀ 10 ਜੁਲਾਈ ਤਕ ਆਪਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ।ਸੀਨੀਅਰ ਕਾਂਗਰਸ ਨੇਤਾ ਵੀਰਭੱਦਰ ਸਿੰਘ ਦਾ ਲੰਬੀ ਬੀਮਾਰੀ ਤੋਂ ਬਾਅਦ ਵੀਰਵਾਰ ਤੜਕੇ ਦਿਹਾਂਤ ਹੋ ਗਿਆ। ਉਹ 87 ਸਾਲ ਦੇ ਸਨ।
ਦਰਅਸਲ, ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਣੇ ਦੇਸ਼ ਭਰ ਦੇ ਕਾਂਗਰਸ ਅਤੇ ਭਾਜਪਾ ਨੇਤਾਵਾਂ ਨੇ ਵੀਰਭੱਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ ।
Sad to know that Shri Virbhadra Singh is no more. His political career spanning six decades in his roles as chief minister and parliamentarian was marked by his commitment to serve people of Himachal Pradesh. Condolences to family & followers.
— President of India (@rashtrapatibhvn) July 8, 2021
Shri Virbhadra Singh ji was a stalwart in the true sense. His commitment to serving the people and to the Congress party remained exemplary till the very end.
My condolences to his family and friends. We will miss him. pic.twitter.com/GjXbe6zQnV
— Rahul Gandhi (@RahulGandhi) July 8, 2021
Shri Virbhadra Singh Ji had a long political career, with rich administrative and legislative experience. He played a pivotal role in Himachal Pradesh and served the people of the state. Saddened by his demise. Condolences to his family and supporters. Om Shanti.
— Narendra Modi (@narendramodi) July 8, 2021
ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਵੀਰਭੱਦਰ ਸਿੰਘ ਸਿੰਘ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।
Deeply saddened to hear of the passing away of former Himachal CM Raja Virbhadra Singh Ji. An able administrator and a gentleman who was loved by the people, he was not just an elder brother but also a mentor to many to us. May God grant his soul eternal peace. pic.twitter.com/MyFknfZZjL
— Capt.Amarinder Singh (@capt_amarinder) July 8, 2021
ਦੱਸ ਦੇਈਏ ਕਿ ਵੀਰਭੱਦਰ ਸਿੰਘ ਲਗਭਗ ਪਿਛਲੇ ਦੋ ਮਹੀਨਿਆਂ ਤੋਂ ਹਸਪਤਾਲ ਵਿੱਚ ਦਾਖਲ ਸਨ । ਉਨ੍ਹਾਂ ਨੇ ਦੋ ਵਾਰ ਕੋਰੋਨਾ ਨੂੰ ਹਰਾਇਆ ਸੀ। ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੋ ਰਹੀ ਸੀ। ਜਿਸਦੇ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ ।