ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦੇਹਾਂਤ ‘ਤੇ ਸੂਬੇ ‘ਚ 3 ਦਿਨਾਂ ਦਾ ਸੋਗ,PM ਮੋਦੀ ਤੇ ਪੰਜਾਬ ਦੇ CM ਨੇ ਪ੍ਰਗਟਾਇਆ ਦੁੱਖ

TeamGlobalPunjab
1 Min Read

ਸ਼ਿਮਲਾ: ਹਿਮਾਚਲ ਪ੍ਰਦੇਸ਼ ਸਰਕਾਰ ਨੇ ਸਾਬਕਾ ਮੁੱਖ ਮੰਤਰੀ  ਵੀਰਭੱਦਰ ਸਿੰਘ ਦੇ ਸਨਮਾਨ ‘ਚ ਵੀਰਵਾਰ ਨੂੰ ਸੂਬੇ ‘ਚ ਤਿੰਨ ਦਿਨਾ ਸੋਗ ਦਾ ਐਲਾਨ ਕੀਤਾ। ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਸੂਬੇ ਵਿਚ ਤਿੰਨ ਦਿਨ ਦੇ ਸੋਗ ਦਾ ਐਲਾਨ ਕੀਤਾ ਹੈ।ਕਾਂਗਰਸ ਸਣੇ ਭਾਜਪਾ ਨੇ ਵੀ 10 ਜੁਲਾਈ ਤਕ ਆਪਦੇ ਸਾਰੇ ਪ੍ਰੋਗਰਾਮ ਮੁਲਤਵੀ ਕਰ ਦਿੱਤੇ ਹਨ।ਸੀਨੀਅਰ ਕਾਂਗਰਸ ਨੇਤਾ ਵੀਰਭੱਦਰ ਸਿੰਘ ਦਾ ਲੰਬੀ ਬੀਮਾਰੀ ਤੋਂ ਬਾਅਦ ਵੀਰਵਾਰ ਤੜਕੇ ਦਿਹਾਂਤ ਹੋ ਗਿਆ। ਉਹ 87 ਸਾਲ ਦੇ ਸਨ।

ਦਰਅਸਲ, ਹਿਮਾਚਲ ਦੇ ਸਾਬਕਾ ਮੁੱਖ ਮੰਤਰੀ ਦੇ ਦਿਹਾਂਤ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਹਿਮਾਚਲ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਸਣੇ ਦੇਸ਼ ਭਰ ਦੇ ਕਾਂਗਰਸ ਅਤੇ ਭਾਜਪਾ ਨੇਤਾਵਾਂ ਨੇ ਵੀਰਭੱਦਰ ਸਿੰਘ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ ।

- Advertisement -

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਦਿਆਂ ਵੀਰਭੱਦਰ ਸਿੰਘ ਸਿੰਘ ਦੇ ਦਿਹਾਂਤ ‘ਤੇ ਦੁੱਖ ਜਤਾਇਆ ਹੈ।

ਦੱਸ ਦੇਈਏ ਕਿ ਵੀਰਭੱਦਰ ਸਿੰਘ ਲਗਭਗ ਪਿਛਲੇ ਦੋ ਮਹੀਨਿਆਂ ਤੋਂ ਹਸਪਤਾਲ ਵਿੱਚ ਦਾਖਲ ਸਨ । ਉਨ੍ਹਾਂ ਨੇ ਦੋ ਵਾਰ ਕੋਰੋਨਾ ਨੂੰ ਹਰਾਇਆ ਸੀ। ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਹੋ ਰਹੀ ਸੀ। ਜਿਸਦੇ ਬਾਅਦ ਉਨ੍ਹਾਂ ਨੂੰ ਵੈਂਟੀਲੇਟਰ ਸਪੋਰਟ ‘ਤੇ ਰੱਖਿਆ ਗਿਆ ਸੀ ।

Share this Article
Leave a comment