ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਆਗੂ ਵੀਰਭੱਦਰ ਸਿੰਘ ਦਾ 87 ਸਾਲ ਦੀ ਉਮਰ ‘ਚ ਦੇਹਾਂਤ ਹੋ ਗਿਆ। ਵੀਰਭੱਦਰ ਸਿੰਘ ਨੇ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿੱਚ ਆਖਰੀ ਸਾਹ ਲਿਆ। ਵੀਰਭੱਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ।ਵੀਰਭੱਦਰ ਸਿੰਘ ਪੰਜ ਵਾਰ ਹਿਮਾਚਲ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।
ਇਸ ਤੋਂ ਪਹਿਲਾਂ ਸੋੋਮਵਾਰ ਨੂੰ ਉਨ੍ਹਾਂ ਦੀ ਹਾਲਤ ਵਿਗੜਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਸ਼ਿਫਟ ਕੀਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਫੇਫੜਿਆਂ ਵਿਚ ਹਲਕਾ ਇੰਫੈਕਸ਼ਨ ਸੀ।