ਜਨਮ ਅਸ਼ਟਮੀ ‘ਤੇ ਰਾਸ਼ਟਰਪਤੀ ਕੋਵਿੰਦ ਤੇ PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਵਧਾਈ

TeamGlobalPunjab
1 Min Read

ਅੱਜ ਦੇਸ਼ ਭਰ ਵਿਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਹਾਲਾਂਕਿ ਕੋਰੋਨਾ ਆਫ਼ਤ ਕਾਰਨ ਇਸ ਤਿਉਹਾਰ ‘ਤੇ ਬਜ਼ਾਰਾਂ ‘ਚ ਰੌਣਕਾਂ ਘੱਟ ਦੇਖਣ ਨੂੰ ਮਿਲ ਰਹੀਆਂ ਹਨ ਪਰ ਲੋਕ ਆਪਣੇ ਘਰਾਂ ‘ਚ ਪੂਰੀ ਸ਼ਰਧਾ ਨਾਲ ਜਨਮ ਅਸ਼ਟਮੀ ਦਾ ਤਿਉਹਾਰ ਮਨਾ ਰਹੇ ਹਨ।ਮਥੁਰਾ ਦਾ ਮਸ਼ਹੂਰ ਕ੍ਰਿਸ਼ਨਾ ਜਨਮ ਭੂਮੀ ਮੰਦਰ ‘ਚ ਕੋਵਿਡ -19 ਮਹਾਂਮਾਰੀ ਦੇ ਵਿਚਕਾਰ ਜਨਮ ਅਸ਼ਟਮੀ ਮੌਕੇ ਰੋਣਕਾਂ ਲੱਗੀਆਂ ਹੋਈਆਂ ਹਨ।ਅੱਜ ਦੇਸ਼ ਭਰ ਵਿਚ ਸ਼੍ਰੀ ਕ੍ਰਿਸ਼ਨ ਦੇ ਮੰਦਰਾਂ ਨੂੰ ਸਜਾਇਆ ਗਿਆ ਹੈ।

ਇਸ ਵਿਸ਼ੇਸ਼ ਮੌਕੇ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਟਵੀਟ ਕਰਕੇ ਸਾਰਿਆਂ ਨੂੰ ਵਧਾਈ ਦਿਤੀ ਹੈ। ਉਨ੍ਹਾਂ ਨੇ ਲਿਖਿਆ, ” ਇਸ ਸ਼ੁਭ ਮੌਕੇ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ। ਇਹ ਤਿਉਹਾਰ ਭਗਵਾਨ ਸ਼੍ਰੀ ਕ੍ਰਿਸ਼ਨ ਦੇ ਜੀਵਨ-ਚਰਿੱਤਰ ਬਾਰੇ ਜਾਣਨ ਅਤੇ ਉਨ੍ਹਾਂ ਦੇ ਸੰਦੇਸ਼ਾਂ ਪ੍ਰਤੀ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਇਕ ਮੌਕਾ ਹੈ। ਮੈਂ ਚਾਹੁੰਦਾ ਹਾਂ ਕਿ ਇਹ ਤਿਉਹਾਰ ਸਾਰਿਆਂ ਦੇ ਜੀਵਨ ਵਿਚ ਖੁਸ਼ੀਆਂ, ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਿਖਿਆ ਕਿ,’ ਸਾਰੇ ਦੇਸ਼ ਵਾਸੀਆਂ ਨੂੰ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ‘ਤੇ ਬਹੁਤ-ਬਹੁਤ ਸ਼ੁਭਕਾਮਨਾਵਾਂ। ਜੈ ਸ਼੍ਰੀ ਕ੍ਰਿਸ਼ਨ!

Share this Article
Leave a comment