ਮਹਾਰਾਸ਼ਟਰ ‘ਚ ਕੁਦਰਤ ਦਾ ਕਹਿਰ,90 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ

TeamGlobalPunjab
4 Min Read

ਮੁੰਬਈ : ਪਿਛਲੇ ਚਾਰ ਦਿਨਾਂ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਹੜ੍ਹ ਪ੍ਰਭਾਵਿਤ ਪੱਛਮੀ ਮਹਾਰਾਸ਼ਟਰ ਦੇ ਤਿੰਨ ਜ਼ਿਲ੍ਹਿਆਂ ’ਚੋਂ 90 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਇਆ ਗਿਆ ਹੈ।

ਹੁਣ ਤਕ 135 ਲੋਕਾਂ ਦੀ ਮੌਤ ਹੋ ਚੁੱਕੀ ਹੈ।ਸੂਬੇ ਦੇ ਸੀਐੱਮ ਊਧਵ ਠਾਕਰੇ ਨੇ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਅਤੇ ਤਬਾਹੀ ਦਾ ਜਾਇਜ਼ਾ ਲਿਆ।ਰਾਯਗੜ ‘ਚ ਮਹਾੜ ਦੇ ਤਲੀਏ ਪਿੰਡ ‘ਚ ਪਹੁੰਚੇ ਸੀਐੱਮ ਨੇ ਕਿਹਾ ਕਿ ਹੜ੍ਹਾਂ ਜਿਨ੍ਹਾਂ ਲੋਕਾਂ ਨੂੰ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।ਹੜ ਪ੍ਰਭਾਵਿਤ ਰਾਯਗੜ ‘ਚ ਐੱਨਡੀਆਰਐੱਫ ਦੀ ਟੀਮ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੀ ਹੋਈ ਹੈ।

ਇਹ ਜਾਣਕਾਰੀ ਆਫਤ ਪ੍ਰਬੰਧਨ ਵਿਭਾਗ ਵੱਲੋਂ ਦਿੱਤੀ ਗਈ ਹੈ। ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਨਿਚਰਵਾਰ ਨੂੰ ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਫੋਨ ’ਤੇ ਗੱਲਬਾਤ ਕੀਤੀ ਅਤੇ ਸੂਬੇ ਵਿੱਚ ਪਏ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਹੋਣ ਵਾਲੀਆਂ ਮੌਤਾਂ ਪ੍ਰਤੀ ਆਪਣੀ ਡੂੰਘੀ ਚਿੰਤਾ ਜ਼ਾਹਰ ਕੀਤੀ। ਇਸ ਮੌਕੇ ਸ੍ਰੀ ਕੋਸ਼ਿਆਰੀ ਨੇ ਰਾਸ਼ਟਰਪਤੀ ਨੂੰ ਸੂਬੇ ਵਿੱਚ ਚੱਲ ਰਹੇ ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ।

ਦੂਜੇ ਪਾਸੇ ਕੋਂਕਣ ਤੇ ਪੱਛਮੀ ਮਹਾਰਾਸ਼ਟਰ ਦੇ ਜ਼ਿਲ੍ਹਿਆਂ ’ਚ ਬੁੱਧਵਾਰ ਤੇ ਵੀਰਵਾਰ ਨੂੰ ਢਿੱਗਾਂ ਡਿੱਗਣ ਦੀਆਂ ਘਟਨਾਵਾਂ ’ਚ ਹੁਣ ਤਕ ਵੀ ਦਰਜਨਾਂ ਲੋਕ ਲਾਪਤਾ ਦੱਸੇ ਜਾ ਰਹੇ ਹਨ। ਢਿੱਗਾਂ ਡਿੱਗਣ ਕਾਰਨ ਤਾਲਿਏ ਪਿੰਡ ਹੀ ਸਭ ਤੋਂ ਜ਼ਿਆਦਾ ਪ੍ਰਭਾਵਿਤ ਰਿਹਾ ਹੈ। ਇੱਥੇ ਹੁਣ ਤਕ 41 ਲਾਸ਼ਾਂ ਮਲਬੇ ’ਚੋਂ ਕੱਢੀਆਂ ਜਾ ਚੁੱਕੀਆਂ ਹਨ।

- Advertisement -

 ਜਾਣਕਾਰੀ ਅਨੁਸਾਰ ਰਾਏਗੜ੍ਹ ਜ਼ਿਲ੍ਹੇ ਦੇ ਕੌਂਕਣ ਖੇਤਰ ਵਿੱਚ ਮੀਂਹ ਕਾਰਨ ਹੁਣ ਤੱਕ ਕੁਲ 47 ਜਾਨਾਂ ਜਾ ਚੁੱਕੀਆਂ ਹਨ। ਤਲੀਏ ਪਿੰਡ ਤੋਂ ਇਲਾਵਾ ਇਸੇ ਜ਼ਿਲ੍ਹੇ ਵਿੱਚ ਦੋ ਹੋਰ ਥਾਵਾਂ ’ਤੇ ਵੀ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ 10 ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।

ਰਾਜ ਦੇ ਰਤਨਾਗਿਰੀ, ਕੋਲਹਾਪੁਰ, ਸੰਗਲੀ ਅਤੇ ਭਿਵੰਡੀ ਵਿੱਚ ਵੀ ਬਚਾਅ ਕਾਰਜ ਚੱਲ ਰਹੇ ਹਨ। 12-12 ਫੁੱਟ ਪਾਣੀ ਹੋਣ ਕਾਰਨ ਐਨਡੀਆਰਐਫ ਦੀ ਟੀਮ ਘਰਾਂ ‘ਚ ਫਸੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਲੈ ਜਾ ਰਹੀ ਹੈ।

ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਰਤਨਾਗਿਰੀ ਵਿੱਚ 11 ਅਤੇ 17 ਵਿੱਚ 22 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਕੋਹਲਾਪੁਰ ਵਿੱਚ ਪੰਜ ਮੌਤਾਂ, ਮੁੰਬਈ ਉਪਨਗਰ ਵਿੱਚ ਚਾਰ, ਸਿੰਧੂਦੁਰਗ ’ਚ ਦੋ ਅਤੇ ਪੂਨਾ ਵਿੱਚ ਇੱਕ ਜਣੇ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਜ਼ਮੀਨ ਖਿਸਕਣ ਦੀਆਂ ਘਟਨਾਵਾਂ ਮਗਰੋਂ 59 ਲੋਕ ਹੁਣ ਵੀ ਲਾਪਤਾ ਹਨ, ਜਿਨ੍ਹਾਂ ਵਿੱਚੋਂ 53 ਰਾਏਗੜ੍ਹ ਨਾਲ, ਚਾਰ ਸਤਾਰਾ ਅਤੇ ਦੋ ਥਾਣੇ ਨਾਲ ਸਬੰਧਤ ਹਨ। ਪਿਛਲੇ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ 89 ਲੋਕ ਫੱਟੜ ਹੋ ਚੁੱਕੇ ਹਨ।

ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਹੁਣ ਤੱਕ 1,35,313 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਜਿਨ੍ਹਾਂ ਵਿੱਚੋਂ 40,882 ਲੋਕ ਸਿਰਫ਼ ਕੋਹਲਾਪੁਰ ਨਾਲ ਸਬੰਧ ਰੱਖਦੇ ਹਨ। ਵੱਖ ਵੱਖ ਸਰਕਾਰੀ ਏਜੰਸੀਆਂ ਵੱਲੋਂ 21 ਟੀਮਾਂ ਅਤੇ 59 ਕਸ਼ਤੀਆਂ ਨੂੰ ਬਚਾਅ ਕਾਰਜਾਂ ਵਿੱਚ ਲਗਾਇਆ ਗਿਆ ਹੈ।  ਇਸੇ ਦੌਰਾਨ ਤਾਲੀਏ ਪਿੰਡ ਵਿੱਚ ਜ਼ਮੀਨ ਖਿਸਕਣ ਦੇ ਮਾਮਲੇ ਸਬੰਧੀ ਪੁੱਛੇ ਜਾਣ ’ਤੇ ਮਹਾਰਾਸ਼ਟਰ ਦੇ ਉੁਪ ਮੁੱਖ ਮੰਤਰੀ ਅਜੀਤ ਪਵਾਰ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਤਾਲੀਏ ਪਿੰਡ ਦਾ ਇਲਾਕਾ ਜ਼ਮੀਨ ਖਿਸਕਣ ਵਾਲੇ ਸੰਭਾਵਿਤ ਇਲਾਕਿਆਂ ਵਿੱਚੋਂ ਨਹੀਂ ਹੈ। ਪਰ ਪਿਛਲੇ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ ਇਹ ਮੰਦਭਾਗੀ ਘਟਨਾ ਵਾਪਰੀ ਹੈ।

Share this Article
Leave a comment