ਪੰਜਾਬ ਨੈਸ਼ਨਲ ਬੈਂਕ ਘੁਟਾਲੇ (PNB ਸਕੈਮ) ਦਾ ਦੋਸ਼ੀ ਕਾਰੋਬਾਰੀ ਮੇਹੁਲ ਚੋਕਸੀ ਗਿ੍ਫ਼ਤਾਰ

TeamGlobalPunjab
2 Min Read

ਨਵੀਂ ਦਿੱਲੀ: ਪੰਜਾਬ ਨੈਸ਼ਨਲ ਬੈਂਕ ਘੁਟਾਲੇ (PNB ਸਕੈਮ) ਦਾ ਦੋਸ਼ੀ ਕਾਰੋਬਾਰੀ ਮੇਹੁਲ ਚੋਕਸੀ ਨੂੰ ਡੋਮਿਨਿਕਾ ‘ਚ ਗਿ੍ਫ਼ਤਾਰ ਕਰ ਲਿਆ ਗਿਆ ਹੈ।ਸੂਤਰਾਂ ਮੁਤਾਬਕ ਉਹ ਐਂਟੀਗਾ ਤੋਂ ਕਿਊਬਾ ਭੱਜਣ ਦੀ ਤਿਆਰੀ ਵਿਚ ਸੀ। ਐਂਟੀਗਾ ਦੀ ਅਥਾਰਿਟੀ ਨੇ ਉਸ ਨੂੰ ਕਾਬੂ ਕੀਤੇ ਜਾਣ ਬਾਰੇ ਸੀਬੀਆਈ ਤੇ ਈਡੀ ਨੂੰ ਜਾਣੂ ਕਰਵਾ ਦਿੱਤਾ ਹੈ।

 ਚੋਕਸੀ 2018 ਤੋਂ ਐਂਟੀਗਾ ਤੇ ਬਰਬੁਡਾ ‘ਚ ਰਹਿ ਰਿਹਾ ਸੀ। ਉਸ ਨੇ ਉੱਥੋਂ ਦੀ ਨਾਗਰਿਕਤਾ ਹਾਸਲ ਕਰ ਲਈ ਹੋਈ ਸੀ। ਦੱਸ ਦਈਏ ਕਿ ਐਤਵਾਰ ਨੂੰ ਪਰਿਵਾਰ ਦੇ ਇੱਕ ਮੈਂਬਰ ਨੇ ਚੌਕਸੀ ਦੇ ਲਾਪਤਾ ਹੋਣ ਦੀ ਸੂਚਨਾ ਦਿੱਤੀ ਸੀ, ਜਿਸ ਤੋਂ ਬਾਅਦ ਤੋਂ ਹੀ ਉਸ ਦੀ ਤਲਾਸ਼ ਸ਼ੁਰੂ ਹੋ ਗਈ ਸੀ। ਦਸਿਆ ਜਾ ਰਿਹਾ ਹੈ ਕਿ ਚੋਕਸੀ ਕਿਸ਼ਤੀ ਦੀ ਸਹਾਇਤਾ ਨਾਲ ਡੋਮੀਨੀਕਾ ਪਹੁੰਚ ਗਿਆ। ਉਸਦੇ ਖਿਲਾਫ Lookout circular ਜਾਰੀ ਕੀਤਾ ਗਿਆ ਸੀ। ਉਸ ਨੂੰ ਸਥਾਨਕ ਪੁਲਿਸ ਨੇ ਡੋਮਿਨਿਕਾ ਵਿੱਚ ਫੜ ਲਿਆ ।

ਮੇਹੁਲ ਚੋਕਸੀ ਦੇ ਵਕੀਲ ਵਿਜੇ ਅਗਰਵਾਲ ਨੇ ਉਨ੍ਹਾਂ ਦੇ ਲਾਪਤਾ ਹੋਣ ਦੀ ਪੁਸ਼ਟੀ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਪਤਾ ਲੱਗਿਆ ਹੈ ਕਿ ਚੋਕਸੀ ਦੇ ਵਕੀਲ ਨੇ ਕਿਹਾ ਕਿ ਹੀਰਾ ਵਪਾਰੀ ਦੇ ਲਾਪਤਾ ਹੋਣ ‘ਤੇ ਉਸ ਦਾ ਪਰਿਵਾਰ ਸਦਮੇ ਵਿੱਚ ਹੈ ਅਤੇ ਚਿੰਤਤ  ਹੈ।

 ਜ਼ਿਕਰਯੋਗ ਹੈ ਕਿ ਭਾਰਤ ਵਿਚ ਚੋਕਸੀ ਤੇ ਉਸ ਦੇ ਭਤੀਜੇ ਨੀਰਵ ਮੋਦੀ ਖ਼ਿਲਾਫ਼ ਪੰਜਾਬ ਨੈਸ਼ਨਲ ਬੈਂਕ ਨਾਲ ਅਰਬਾਂ ਰੁਪਏ ਦੀ ਠੱਗੀ ਮਾਰਨ ਦਾ ਕੇਸ ਚੱਲ ਰਿਹਾ ਹੈ। ਨੀਰਵ ਇਸ ਵੇਲੇ ਲੰਡਨ ਦੀ ਜੇਲ੍ਹ ਵਿਚ ਹੈ।

- Advertisement -

ਮੇਹੁਲ ਚੋਕਸੀ ਖ਼ਿਲਾਫ਼ ਐਂਟੀਗਾ  ਤੇ ਬਰਬੁਡਾ ‘ਚ ਦੋ ਕੇਸ ਚੱਲ ਰਹੇ ਹਨ। ਇਕ ਤਾਂ ਭਾਰਤ ਦੀ ਹਵਾਲਗੀ ਦਾ ਹੈ ਤੇ ਦੂਜਾ ਉਸ ਦੀ ਨਾਗਰਿਕਤਾ ਰੱਦ ਕਰਨ ਦਾ ਹੈ। ਇਨ੍ਹਾਂ ਕੇਸਾਂ ਲਈ ਉਸ ਨੇ ਬਰਤਾਨੀਆ ਤੇ ਇਕ ਪ੍ਰਮੁੱਖ ਵਕੀਲ ਨੂੰ ਕੀਤਾ ਹੋਇਆ ਹੈ।

Share this Article
Leave a comment