ਨਵੀਂ ਦਿੱਲੀ: ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਕਿ ਦੇਸ਼ ‘ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 5 ਵਜੇ ਦੇਸ਼ ਨੂੰ ਸੰਬੋਧਨ ਕਰਨਗੇ। ਅਜੇ ਇਸ ਗੱਲ ਦਾ ਖੁਲਾਸਾ ਨਹੀਂ ਹੋਇਆ ਕਿ ਪੀਐਮ ਕਿਸ ਮੁੱਦੇ ‘ਤੇ ਗੱਲ ਕਰਨਗੇ ਪਰ ਮੰਨਿਆ ਜਾ ਰਿਹਾ ਹੈ ਕਿ ਮੋਦੀ ਅਰਥਚਾਰੇ ਨੂੰ ਹੋਏ ਨੁਕਸਾਨ ਲਈ ਕੋਈ ਪੈਕੇਜ਼ ਦੇ ਸਕਦੇ ਹਨ। ਨਾਲ ਹੀ ਕੋਰੋਨਾ ਵਾਇਰਸ ਤੇ ਟੀਕਾਕਰਨ ਮੁਹਿੰਮ ਨੂੰ ਲੈ ਕੇ ਵੀ ਲੋਕਾਂ ਨੂੰ ਸੰਬੋਧਿਤ ਕਰ ਸਕਦੇ ਹਨ।
Prime Minister Shri @narendramodi will address the nation at 5 PM today, 7th June.
— PMO India (@PMOIndia) June 7, 2021