ਉੱਤਰਾਖੰਡ ਅਸੈਂਬਲੀ ਵਿੱਚ ਵਿਰੋਧੀ ਧਿਰ ਦੀ ਆਗੂ ਇੰਦਰਾ ਹ੍ਰਿਦੇਸ਼ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ

TeamGlobalPunjab
1 Min Read

ਦੇਹਰਾਦੂਨ: ਉੱਤਰਾਖੰਡ ਅਸੈਂਬਲੀ ਵਿੱਚ ਵਿਰੋਧੀ ਧਿਰ ਦੀ ਆਗੂ ਇੰਦਰਾ ਹ੍ਰਿਦੇਸ਼(80) ਦਾ ਦਿਲ ਦਾ ਦੌਰਾ ਪੈਣ ਕਾਰਨ ਨਵੀਂ ਦਿੱਲੀ ਵਿੱਚ ਦੇਹਾਂਤ ਹੋ ਗਿਆ।ਐਤਵਾਰ ਸੇਵੇਰ ਉਨ੍ਹਾਂ ਨੂੰ ਗੰਭੀਰ ਹਾਲਤ ‘ਚ ਦਿੱਲੀ ਦੇ ਇਕ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਕਾਂਗਰਸ ਦੀ ਸੀਨੀਅਰ ਨੇਤਾ ਦੀ ਮੌਤ ਨਾਲ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ।

ਕਾਂਗਰਸ ਪ੍ਰਦੇਸ਼ ਪ੍ਰਧਾਨ ਸੂਰਿਆਕਾਂਤ ਧਸਮਾਨਾ ਨੇ ਇੰਦਰਾ ਹ੍ਰਿਦੇਸ਼ ਦੇ ਦੇਹਾਂਤ ਦੀ ਪੁਸ਼ਟੀ ਕੀਤੀ। ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਉਤਰਾਖੰਡ ਸਦਨ ‘ਚ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ।ਹ੍ਰਿਦੇਸ਼  ਦਿੱਲੀ ‘ਚ ਕਾਂਗਰਸ ਸੰਗਠਨ ਦੀ ਬੈਠਕ ‘ਚ ਸ਼ਾਮਲ ਹੋਣਗਏ ਸਨ। ਜਿਥੇ ਐਤਵਾਰ ਸੇਵੇ ਉਨ੍ਹਾਂ ਦੀ ਸਿਹਤ ਜ਼ਿਆਦਾ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਉਨ੍ਹਾਂ ਦਾ ਦੇਹਾਂਤ ਹੋ ਗਿਆ।

ਇੰਦਰਾ ਹ੍ਰਿਦੇਸ਼ ਦੇ ਦੇਹਾਂਤ ’ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਉਤਰਾਖੰਡ ਦੇ ਮੁੱਖਮੰਤਰੀ ਤੀਰਥ ਸਿੰਘ ਰਾਵਤ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਉਤਰਾਖੰਡ ਵਿਚ ਕਾਂਗਰਸ  ਪਾਰਟੀ ਦੀ ਇਕ ਮਜਬੂਤ ਡਾ. ਇੰਦਰਾ ਹਿਰਦੇਸ਼ ਜੀ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਨੇ ਅੰਤ ਤਕ ਲੋਕਾਂ ਦੀ ਅਤੇ ਕਾਂਗਰਸ ਪਰਿਵਾਰ ਦੀ ਸੇਵਾ ਕੀਤੀ। ਉਨ੍ਹਾਂ ਦੇ ਸਮਾਜਿਕ ਅਤੇ ਰਾਜਨੀਤਕ ਕਾਰਜ ਹਮੇਸ਼ਾ ਪ੍ਰੇਰਣਾ ਸ੍ਰੋਤ ਰਹਿਣਗੇ। ਉਨ੍ਹਾਂ ਦੇ ਪਰਿਵਾਰ ਵਾਲਿਆਂ ਨਾਲ ਅਤੇ ਚਾਹੁਣ ਵਾਲਿਆਂ ਨੂੰ ਮੇਰੀ ਦਿਲੀ ਸੰਵੇਦਨਾ।

Share this Article
Leave a comment