ਨਵੀਂ ਦਿੱਲੀ : ਘਰੇਲੂ ਹਿੰਸਾ ਮਾਮਲੇ ’ਚ ਸ਼ੁੱਕਰਵਾਰ ਨੂੰ ਬਾਲੀਵੁੱਡ ਗਾਇਕ ਅਤੇ ਅਦਾਕਾਰ ਹਨੀ ਸਿੰਘ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ’ਚ ਆਪਣੇ ਵਕੀਲ ਨਾਲ ਪੇਸ਼ ਹੋਇਆ। ਇਸ ਮੌਕੇ ਜੱਜ ਨੇ ਆਪਣੇ ਚੈਂਬਰ ਵਿੱਚ ਗਾਇਕ ਤੇ ਉਸ ਦੀ ਵੱਖ ਰਹਿ ਰਹੀ ਪਤਨੀ ਨੂੰ ਆਪਸੀ ਕਲੇਸ਼ ਨਿਬੇੜਨ ਲਈ ਸਮਝਾਇਆ। ਹਨੀ ਸਿੰਘ ਨੇ ਅਰਜ਼ੀ ਦਾਇਰ ਕਰਦਿਆਂ ਮੰਗ ਕੀਤੀ ਹੈ ਕਿ ਉਸ ਦੀ ਪਤਨੀ ਵੱਲੋਂ ਉਸ ਵਿਰੁੱਧ ਦਾਇਰ ਘਰੇਲੂ ਹਿੰਸਾ ਦੇ ਕੇਸ ਨੂੰ ਕੈਮਰਿਆਂ ਦੀ ਨਿਗਰਾਨੀ ਵਿੱਚ ਸੁਣਿਆ ਜਾਵੇ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।
ਦੱਸਣਯੋਗ ਹੈ ਕਿ ਪੰਜਾਬੀ ਗਾਇਕ ਤੇ ਅਦਾਕਾਰ ਹਨੀ ਸਿੰਘ ਖ਼ਿਲਾਫ਼ ਉਸਦੀ ਪਤਨੀ ਸ਼ਾਲਿਨੀ ਤਲਵਾਰ ਨੇ ਘਰੇਲੂ ਹਿੰਸਾ ਦਾ ਮਾਮਲਾ ਦਰਜ ਕਰਵਾਇਆ ਹੈ। ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਐਕਟ ਤਹਿਤ 10 ਕਰੋੜ ਰੁਪਏ ਦਾ ਮੁਆਵਜ਼ਾ ਮੰਗਿਆ ਹੈ।ਮੈਟਰੋਪੋਲੀਟਨ ਮੈਜਿਸਟ੍ਰੇਟ ਤਾਨਿਆ ਸਿੰਘ ਮਾਮਲੇ ਦੀ ਸੁਣਵਾਈ ਕਰਨਗੇ।
Bollywood singer & actor 'Yo Yo Honey Singh (Hirdesh Singh) physically appeared before Delhi's Tis Hazari court today, in connection with domestic violence case pic.twitter.com/MXcPTMjvNl
— ANI (@ANI) September 3, 2021