ਜਾਰਜ ਫਲਾਇਡ ਦੀ ਹੱਤਿਆ ਦੇ ਮਾਮਲੇ ’ਚ ਸਾਬਕਾ ਪੁਲਿਸ ਅਧਿਕਾਰੀ ਡੇਰੇਕ ਚੌਵਿਨ ਨੂੰ 22 ਸਾਲ 6 ਮਹੀਨੇ ਦੀ ਹੋਈ ਕੈਦ

TeamGlobalPunjab
1 Min Read

ਅਮਰੀਕਾ ਦੀ ਇੱਕ ਅਦਾਲਤ ਨੇ  ਜਾਰਜ ਫਲਾਇਡ ਦੀ ਹੱਤਿਆ ਦੇ ਮਾਮਲੇ ’ਚ ਮਿਨੀਆਪੋਲਿਸ ਦੇ ਸਾਬਕਾ ਪੁਲਸ ਅਧਿਕਾਰੀ ਡੇਰੇਕ ਚੌਵਿਨ ਨੂੰ 22 ਸਾਲ 6 ਮਹੀਨਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ  ਹੈ।

ਚੌਵਿਨ ਨੇ ਫਲਾਇਡ ਦੀ ਧੌਣ ਨੂੰ ਆਪਣੇ ਗੋਡੇ ਨਾਲ ਦਬਾਇਆ ਸੀ। ਜਿਸ ਕਾਰਨ ਸਾਹ ਘੁਟਣ ਕਾਰਨ ਉਸ ਦੀ ਮੌਤ ਹੋ ਗਈ ਸੀ। ਇਸ ਘਟਨਾ ਤੋਂ ਬਾਅਦ ਅਮਰੀਕਾ ’ਚ ਨਸਲੀ ਭੇਦਭਾਵ ਖ਼ਿਲਾਫ਼ ਸਭ ਤੋਂ ਵੱਡਾ ਅੰਦੋਲਨ ਹੋਇਆ ਸੀ। ਇਹ ਫੈਸਲਾ ਅਜਿਹੇ ਸਮੇਂ ਆਇਆ ਹੈ, ਜਦੋਂ ਤਕਰੀਬਨ ਇਕ ਸਾਲ ਦੀ ਚੁੱਪੀ ਤੋਂ ਬਾਅਦ ਚੌਵਿਨ ਨੇ ਫਲਾਇਡ ਦੇ ਪਰਿਵਾਰ ਪ੍ਰਤੀ ਦੁੱਖ ਪ੍ਰਗਟ ਕੀਤਾ ਤੇ ਉਮੀਦ ਜਤਾਈ ਕਿ ‘ਆਖਿਰਕਾਰ ਹੁਣ ਉਨ੍ਹਾਂ ਦੇ ਮਨ ਨੂੰ ਕੁਝ ਸ਼ਾਂਤੀ ਮਿਲੇਗੀ।’

ਇੱਕ ਨਿਊਜ਼ ਮੈਗਜ਼ੀਨ ਅਨੁਸਾਰ ਇਹ ਕਿਹਾ ਜਾ ਰਿਹਾ ਹੈ ਕਿ ਸਰਕਾਰੀ ਵਕੀਲਾਂ ਵੱਲੋਂ 30 ਸਾਲ ਦੀ ਸਜ਼ਾ ਦੀ ਮੰਗ ਕੀਤੀ ਗਈ ਸੀ। ਹਾਲਾਂਕਿ, ਚੌਵਿਨ ਦਾ ਇਸ ਤੋਂ ਪਹਿਲਾਂ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ। ਇਸ ਲਈ ਜੱਜ ਨੂੰ 10 ਸਾਲ ਤੋਂ 15 ਸਾਲ ਵਿਚਾਲੇ ਸਜ਼ਾ ਦੇਣ ਦੀ ਸਲਾਹ ਦਿੱਤੀ ਗਈ ਸੀ।

Share this Article
Leave a comment